ਸੁਨੀਲ ਜਾਖੜ 'ਤੇ ਸੈਲਜਾ ਕੁਮਾਰੀ ਨੇ ਜਤਾਇਆ ਦੁੱਖ
ਚੰਡੀਗੜ : ਪੰਜਾਬ ਕਾਂਗਰਸ ਹੈਡਕੁਆਰਟਰ ਦੇ ਸਾਬਕਾ ਦਫਤਰੀ ਸਕੱਤਰ ਮਹਿੰਦਰ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਉਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਸਨ। ਸ਼ਨੀਵਾਰ ਦੇਰ ਰਾਤ ਉਹ ਦੁਨੀਆਂ ਨੂੰ ਅਲਵਿਦਾ ਆਖ ਗਏ। ਆਕਾਸ਼ਬਾਣੀ ਤੋਂ ਸੇਵਾਮੁਕਤ ਹੋਣ ਉਪਰੰਤ ਮਹਿੰਦਰ ਸਿੰਘ ਪੰਜਾਬ ਕਾਂਗਰਸ ਹੈਡਕੁਆਰਟਰ ਵਿੱਚ ਦਫਤਰੀ ਸਕੱਤਰ ਵੱਜੋਂ ਸੇਵਾ ਨਿਭਾ ਚੁੱਕੇ ਹਨ।
ਮਹਿੰਦਰ ਸਿੰਘ ਹਿੰਦੀ, ਪੰਜਾਬੀ, ਅੰਗਰੇਜ਼ੀ 'ਤੇ ਉਰਦੂ ਭਾਸ਼ਾਵਾਂ ਗਿਆਨਵਾਨ ਹੋਣ ਦੇ ਇਲਾਵਾ ਪੰਜਾਬ 'ਤੇ ਹਰਿਆਣਾ ਦੀ ਰਾਜਨੀਤੀ ਵਿੱਚ ਵੀ ਗਹਿਰੀ ਸਮਝ ਰੱਖਦੇ ਸਨ। ਪਿਛਲੇ ਦਿਨੀਂ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕਰੀਬ ਦੋ ਹਫਤੇ ਇਲਾਜ ਅਧੀਨ ਰਹਿਣ ਤੋਂ ਬਾਦ ਸ਼ਨੀਵਾਰ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਹ ਇਸ ਸਮੇਂ ਪਿਛਲੇ 20 ਸਾਲਾਂ ਤੋਂ ਹਰਿਆਣਾ ਕਾਂਗਰਸ ਹੈਡਕੁਆਰਟਰ ਦੇ ਦਫਤਰੀ ਸਕੱਤਰ ਵੱਜੋਂ ਸੇਵਾਵਾਂ ਨਿਭਾ ਰਹੇ ਹਨ। ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸੈਲਜਾ ਨੇ ਕਿਹਾ ਕਿ ਮਹਿੰਦਰ ਸਿੰਘ ਨੇ ਆਪਣੇ ਅਨੁਭਵ ਦੇ ਆਧਾਰ 'ਤੇ ਚੰਡੀਗੜ੍ਹ ਸਥਿਤ ਕਾਂਗਰਸ ਹੈਡਕੁਆਰਟਰ ਦਾ ਬੇਹਤਰ ਸੰਚਾਲਨ ਕੀਤਾ। ਕਈ ਮੁਸੀਬਤਾਂ ਦੇ ਆਉਣ ਦੇ ਬਾਵਜੂਦ ਵੀ ਉਨ੍ਹਾਂ ਨੇ ਆਪਣੇ ਅਨੁਭਵ ਦੇ ਆਧਾਰ 'ਤੇ ਦਫਤਰ ਸਕੱਤਰ ਹੁੰਦੇ ਹੋਏ ਸੰਗਠਨ ਵਿੱਚ ਬੇਹਤਰ ਤਾਲਮੇਲ ਸਥਾਪਿਤ ਕਰਨ ਦਾ ਕੰਮ ਕੀਤਾ ਹੈ। ਸੈਲਜਾ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਪ੍ਰਾਥਨਾ ਕਰਦੀ ਹੈ ਕਿ ਉਨ੍ਹਾਂ ਦੀ ਪਵਿੱਤਰ ਯਾਤਰਾ ਨੂੰ ਆਪਣੇ ਚਰਨਾਂ ਵਿੱਚ ਜਗ੍ਹਾ ਦੇਣ 'ਤੇ ਦੁਖੀ ਪਰਿਵਾਰ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਮਹਿੰਦਰ ਸਿੰਘ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।