ਕਪੂਰਥਲਾ : ਹਲਕਾ ਢਿਲਵਾਂ ਦੇ ਬੱਸ ਅੱਡਾ ਮਿਆਦੀ ਬਕਰਪੁਰਾ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਢਿਲਵਾਂ ਥਾਣੇ ਵਿੱਚ ਤੈਨਾਇਤ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਢਿਲਵਾਂ ਇਲਾਕੇ ਦੇ ਰਹਿਣ ਵਾਲੇ ਰਾਹੁਲ 'ਤੇ ਫਰਮਾਨ ਮੋਟਰਸਾਇਕਲ 'ਤੇ ਘਰ ਨੂੰ ਪਰਤ ਰਹੇ ਸਨ। ਪਰ ਜਦੋਂ ਉਹ ਬੱਸ ਅੱਡਾ ਮਿਆਦੀ ਬਕਰਪੁਰ ਨਜ਼ੀਦਕ ਪੁੱਜੇ ਤਾਂ ਉਨ੍ਹਾਂ ਦੀ ਮੋਟਰਸਾਇਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੋਨੋਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।