Friday, November 22, 2024
 

ਪੰਜਾਬ

ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ

October 25, 2020 09:45 PM

 ਫਿਰੋਜ਼ਪੁਰ : ਹਲਕਾ ਜ਼ੀਰਾ ਵਿਖੇ ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ‘ਤੇ ਜਾਨੋਂ ਮਾਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਲਿਖਾਏ ਬਿਆਨਾਂ ਵਿੱਚ ਮ੍ਰਿਤਕਾ ਦੇ ਪਿਤਾ ਗੁਰਮੇਲ ਸਿੰਘ ਵਾਸੀ ਤਪਾ ਮੰਡੀ ਨੇ ਦੱਸਿਆ ਕਿ ਉਨ੍ਹਾਂ ਆਪਣੀ ਬੇਟੀ ਰਜਿੰਦਰ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਕੀਤਾ ਸੀ। ਵਿਆਹ ਤੋਂ ਬਾਦ ਸਹੁਰਾ ਪਰਿਵਾਰ ਰਜਿੰਦਰ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਲਗ ਪਿਆ ਸੀ। ਇਸਦੇ ਇਲਾਵਾ 3 ਲੱਖ ਰੁਪਏ ਲਿਆਉਣ ਦੀ ਮੰਗ ਕਰਦਾ ਸੀ। ਅੱਜ ਉਨ੍ਹਾਂ ਨੂੰ ਰਜਿੰਦਰ ਕੌਰ ਦੀ ਸਹੁਰੇ ਘਰ ਤੋਂ ਲਾਸ਼ ਮਿਲੀ ਹੈ। ਜ਼ੀਰਾ ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ ਹੈ। 

 

Have something to say? Post your comment

 
 
 
 
 
Subscribe