Friday, November 22, 2024
 

ਚੰਡੀਗੜ੍ਹ / ਮੋਹਾਲੀ

ਸ੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਝੜਪ ਦੀ ਜੇਪੀ ਵੱਲੋਂ ਨਿਖੇਧੀ

October 25, 2020 09:47 PM

ਮੰਦਭਾਗੀ ਘਟਨਾਂ ਕਾਰਨ ਸ੍ਰੋਮਣੀ ਕਮੇਟੀ ਦੀ ਭੁਮਿਕਾ ਸ਼ੱਕ ਦੇ ਘੇਰੇ ਵਿਚ ਆਈ

ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦੇਣ ਅਸਤੀਫਾ : ਜਥੇਦਾਰ ਰਿਆੜ, ਜਤਿੰਦਰਪਾਲ ਸਿੰਘ ਜੇ ਪੀ 

 
ਮੁਹਾਲੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਿਚਾਲੇ ਹੋਈ ਝੜਪ ਦੀ ਨਿਖੇਧੀ ਕੀਤੀ ਹੈ।
 ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਪੈਦਾ ਹੋਇਆ ਤਨਾਓ ਅਤੇ ਝੜਪ ਚਿੰਤਾ ਦਾ ਵਿਸ਼ਾ ਹੈ। ਇਸ ਤਰਾਂ ਪੂਰੇ ਸੰਸਾਰ ਵਿਚ ਸਿੱਖਾਂ ਬਾਰੇ ਗਲਤ ਸੰਦੇਸ਼ ਜਾਂਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਕ ਪਾਸੇ ਤਾਂ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਸਰਕਾਰ ਨਾਲ ਟੱਕਰ ਲੈ ਰਹੇ ਹਨ, ਦੂਜੇ ਪਾਸੇ ਸਿੱਖ ਜਥੇਬੰਦੀਆਂ ਉਹਨਾਂ ਦੀ ਸਹਾਇਤਾ ਕਰਨ ਦੀ ਥਾਂ ਆਪਸ ਵਿਚ ਲੜੀ ਜਾ ਰਹੀਆਂ ਹਨ, ਜੋ ਕਿ ਠੀਕ ਨਹੀਂ ਹੈ। 
ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਧਿਰਾਂ ਦੇ ਨਾਲ ਗਲਬਾਤ ਕਰਕੇ ਇਸ ਮਾਮਲੇ ਨੰ ਸ਼ਾਂਤਮਈ ਤਰੀਕੇ ਨਾਲ ਸੁਲਝਾਉਣ, ਕਿਉਂਕਿ ਝਗੜਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਹੋਰ ਜਥੇਦਾਰ ਸਾਹਿਬ ਦੀ ਅਗਵਾਈ ਵਿੱਚ ਧਰਨਾਕਾਰੀਆਂ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵਿਚਾਲੇ ਮੀਟਿੰਗਾਂ ਰਾਹੀਂ ਇਹ ਮਸਲਾ ਆਪਸੀ ਗਲਬਾਤ ਰਾਹੀਂ ਨਿਬੇੜਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦੇ ਅਸਲ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣੀਆਂ ਵੀ ਜਰੂਰੀ ਹਨ ਤਾਂ ਕਿ ਸਿੱਖਾਂ ਨੂੰ ਇਨਸਾਫ ਮਿਲ ਸਕੇ। 
ਉਹਨਾਂ ਨੇ ਕਿਹਾ ਕਿ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਅੱਗੇ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗਾਇਬ ਹੋਣ ਵਰਗੀ ਕੋਈ ਘਟਨਾਂ ਨਾ ਵਾਪਰ ਸਕੇ। ਉਹਨਾਂ ਕਿਹਾ ਕਿ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਸ ਮੰਦਭਾਗੀ ਘਟਨਾਂ ਦੇ ਵਾਪਰਨ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਕਟਹਿਰੇ ਵਿਚ ਖੜੀ ਹੋ ਗਈ ਹੈ ਅਤੇ ਉਸਦੀ ਭੁਮਿਕਾ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਜੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਆਪਣੀ ਜਿੰਮੇਵਾਰੀ ਸਹੀ ਤਰੀਕੇ ਨਾਲ ਨਹੀਂ ਨਿਭਾਅ ਸਕਦੇ ਤਾਂ ਉਹਨਾਂ ਨੂੰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਘਰ ਬੈਠ ਜਾਣਾ ਚਾਹੀਦਾ ਹੈ। 
 

Have something to say? Post your comment

Subscribe