Friday, November 22, 2024
 

ਪੰਜਾਬ

SGPC ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਠੀਕ ਨਹੀਂ,ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ : ਲੌਂਗੋਵਾਲ

October 25, 2020 10:00 PM

ਸ੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ ਹਮਲਾ ਕਰਨ ਵਾਲੇ ਪ੍ਰਸਾਸ਼ਨ ਖੁਲ੍ਹੇ ਛੱਡੇ

ਅੰਮ੍ਰਿਤਸਰ : ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। 
ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਹੈ, ਉਨ੍ਹਾਂ 'ਤੇ ਬਣਦੀਆਂ ਧਰਾਵਾਂ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦਿੰਦੇ ਰਹੇ। ਇਸੇ ਤਹਿਤ ਹੀ ਉਨ੍ਹਾਂ ਨੇ ਬੀਤੇ ਕੱਲ੍ਹ ਜਾਣਬੁਝ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕੀਤਾ। ਇਥੇ ਹੀ ਬੱਸ ਨਹੀਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲਗਾਈਆਂ। 
ਇਸ ਮੌਕੇ ਭਾਈ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ ਆਦਿ ਮੌਜੂਦ ਸਨ। 
 

Have something to say? Post your comment

 
 
 
 
 
Subscribe