Friday, November 22, 2024
 

ਪੰਜਾਬ

ਕੇਂਦਰ ਸਰਕਾਰ ਨੇ ਪੰਜਾਬ ਵਿਚ ਜਾਣ ਤੋ ਰੋਕੀਆਂ ਮਾਲ-ਗੱਡੀਆਂ, ਕਿਸਾਨਾਂ ਨੇ ਕੀਤਾ ਇਹ ਐਲਾਨ

October 26, 2020 09:48 AM

ਚੰਡੀਗੜ੍ਹ : ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ-ਆਨਲਾਈਨ ਮੀਟਿੰਗ ਕਿਸਾਨ-ਆਗੂ ਡਾ. ਦਰਸ਼ਨਪਾਲ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ। ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ। ਕਿਉਂਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।

ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਇਸ ਕਰਕੇ ਉਹ ਆਪਣੀ ਹੋਂਦ ਬਚਾਉਣ ਲਈ ਪੰਜਾਬ 'ਚ ਦਲਿਤ ਪੱਤਾ ਖੇਡ ਰਹੀ ਹੈ। ਭਾਜਪਾ ਨੇ ਸੰਵਿਧਾਨ ਨਾਲ ਖਿਲਵਾੜ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਬਣਾਏ ਹਨ। ਜਿਹੜਾ ਕਿ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਸੀ, ਭਾਜਪਾ ਦੇ ਰਾਜ ਵਾਲੇ ਯੂਪੀ ਵਰਗੇ ਸੂਬਿਆਂ ਵਿੱਚ ਦਲਿਤਾਂ ਤੇ ਲਗਾਤਾਰ ਜੁਰਮ ਹੋ ਰਹੇ ਹਨ। ਪਰ ਪੰਜਾਬ ਵਿਚ ਭਾਜਪਾ ਆਪਣੀ ਹੋਂਦ ਬਚਾਉਣ ਲਈ ਆਪਣੇ ਆਪ ਨੂੰ ਦਲਿਤ ਪੱਖੀ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ । ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ , ਜਤਿੰਦਰ ਸਿੰਘ ਛੀਨਾ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਲਿਤ ਵਿਦਿਆਰਥੀ ਵਜ਼ੀਫੇ 'ਚ ਘਪਲੇ ਦਾ ਲੰਬੇ ਸਮੇਂ ਤੋਂ ਬਾਅਦ ਪਰਦਾਫਾਸ਼ ਹੋਇਆ ਸੀ ਤੇ ਸਾਡੀ ਵੀ ਮੰਗ ਹੈ ਕਿ ਇਸ ਘਪਲੇ ਦੀ ਜਾਂਚ ਹੋਵੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਹੋਣ, ਪਰ ਹੁਣ ਜਦ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਜਪਾ ਆਗੂਆਂ ਦੇ ਥਾਂ-ਥਾਂ ਘਿਰਾਓ ਹੋ ਰਹੇ ਹਨ ਤਾਂ ਗਿਣੀ ਮਿਥੀ ਸਾਜਿਸ਼ ਤਹਿਤ ਇਸ ਘਪਲੇ ਦੇ ਨਾਂਅ ਉਪਰ ਜਨਤਕ ਸਰਗਰਮੀਆਂ ਵਿੱਢ ਕੇ ਕਿਸਾਨਾਂ 'ਚ ਉਕਸਾਹਟ ਪੈਦਾ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਤੇ ਭਾਜਪਾ ਆਗੂ ਸਾਂਪਲਾ ਵਲੋਂ ਮਾਰਚ ਕਰਨ ਦਾ ਸੱਦਾ ਇਸ ਗੱਲ ਦਾ ਸੰਕੇਤ ਹੈ ।

 

ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਚੌਕਸ ਹਨ ਤੇ ਭਾਜਪਾ ਦੇ ਰਾਜ 'ਚ ਤਣਾਅ ਪੈਦਾ ਕਰਨ ਦੇ ਇਸ ਕਦਮ ਦਾ ਪੂਰੀ ਸੂਝ-ਬੂਝ ਨਾਲ ਜਵਾਬ ਦੇਣਗੀਆਂ | ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ਾਂ 'ਚ ਦਲਿਤ ਵੀ ਸ਼ਾਮਿਲ ਹਨ ਤੇ ਅਸੀਂ ਦਲਿਤਾਂ ਦੇ ਹਰ ਤਰ੍ਹਾਂ ਦੇ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜ੍ਹਾਂਗੇ । ਉਨ੍ਹਾਂ ਪੇਂਡੂ ਮਜ਼ਦੂਰ ਤੇ ਖੇਤ ਮਜ਼ਦੂਰ ਸਭਾਵਾਂ, ਦਲਿਤ ਜਥੇਬੰਦੀਆਂ ਤੇ ਖਾਸਕਰ ਬਹੁਜਨ ਸਮਾਜ ਪਾਰਟੀ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕਾਂ 'ਚ ਫੁੱਟ ਪਾਉਣ ਦੀ ਭਾਜਪਾ ਦੀ ਸਾਜਿਸ਼ ਨੂੰ ਨਾਕਾਮ ਕਰਨ ਲਈ ਅੱਗੇ ਆਉਣ ਤੇ ਦਲਿਤ ਭਾਈਚਾਰੇ ਨੂੰ ਇਸ ਫਿਰਕੂ ਤੇ ਜਾਤਪਾਤੀ ਖੇਡ ਬਾਰੇ ਚੌਕਸ ਕਰਨ।

ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਏਕਾ ਹੀ ਪੰਜਾਬ ਦੇ ਵਿਕਾਸ ਦਾ ਜਾਮਨ ਬਣੇਗਾ । ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼-ਭਰ ਦੀਆਂ ਕਿਸਾਨ-ਜਥੇਬੰਦੀਆਂ ਮੀਟਿੰਗ ਕਰਕੇ ਕੌਮੀ-ਪੱਧਰ ਦਾ ਤਿੱਖਾ-ਸੰਘਰਸ਼ ਉਲੀਕਣਗੀਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe