ਹੁਸ਼ਿਆਰਪੁਰ : ਚੌਲਾਂਗ ਟੋਲ ਪਲਾਜ਼ਾ (Cholang Toll Plaza) ਨਜ਼ਦੀਕ ਹਾਈਵੇਅ 'ਤੇ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਅਤੇ ਮੋਟਰਸਾਈਕਲ ਸਮੇਤ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖ਼ਮੀਆਂ 'ਚ ਕਾਰ ਇਕ ਪਰਿਵਾਰ ਦੇ ਚਾਰ ਮੈਂਬਰ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਕੋਰੋਨਾ ਪਾਜ਼ੀਟਿਵ
ਇਹ ਹਾਦਸਾ ਸਵੇਰੇ 9.30 ਵਜੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ 'ਚ ਸਵਾਰ ਰਾਜਨ ਸ਼ਰਮਾ ਪੁੱਤਰ ਸੁਰੇਸ਼ ਕੁਮਾਰ, ਉਸ ਦੀ ਪਤਨੀ ਸੁਮਨ ਬਾਲਾ, ਉਸ ਦਾ ਚਚੇਰਾ ਭਰਾ ਰਵੀ ਸ਼ਰਮਾ ਪੁੱਤਰ ਧਰਮਪਾਲ ਨਿਵਾਸੀ ਗੜਦੀਵਾਲਾ, ਸਰੋਜ ਕੁਮਾਰੀ ਪਤਨੀ ਮਨਜੀਤ ਸਿੰਘ ਵਾਸੀ ਨੰਗਲ ਖੁੰਗਾ ਅਤੇ ਮੋਟਰਸਾਈਕਲ ਸਵਾਰ ਸੁਖਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਦਾਤਾ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਇਕ ਦਿਨ ਦੀ ਬੱਚੀ ਨਾਲ ਕੋਈ ਇਵੇ ਕਿਵੇ ਕਰ ਸਕਦੈ ??
ਜ਼ਖ਼ਮੀਆਂ ਨੂੰ ਹਾਈਵੇਅ ਪੈਟਰੋਲ ਪੁਲਸ ਟੀਮ ਨੇ ਸਰਬੱਤ ਦਾ ਭਲਾ ਸੁਸਾਇਟੀ ਦੇ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾ ਦੀ ਮਦਦ ਨਾਲ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਕੁਝ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਮਦਦ ਦੇਣ ਉਪਰੰਤ ਸਰੋਜ ਕੁਮਾਰੀ ਅਤੇ ਸੁਮਨ ਬਾਲਾ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਕਾਰ ਚਲਾ ਰਹੇ ਰਵੀ ਸ਼ਰਮਾ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੇ ਅਚਾਨਕ ਪਿੱਛੇ ਵੇਖੇ ਬਿਨਾਂ ਮੋਟਰਸਾਈਕਲ ਮੋੜ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਟਾਂਡਾ ਪੁਲਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।