Friday, November 22, 2024
 

ਪੰਜਾਬ

ਧਰਨੇ 'ਤੇ ਬੈਠੇ ਲੋਕ ਮੰਦੀ ਭਾਸ਼ਾ ਬੋਲਦੇ ਸਨ ਉਥੇ ਹੀ ਨਸ਼ੇ ਵੀ ਕਰਦੇ ਸਨ : ਭਾਈ ਲੌਂਗੋਵਾਲ

October 26, 2020 02:09 PM

ਅੰਮ੍ਰਿਤਸਰ : ਸਿੱਖ ਜਥੇਬੰਧੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਿਚਾਲੇ ਹੋਈ ਝੜਪ 'ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਇਹ ਬਹੁਤ ਹੀ ਅਫ਼ਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਇਥੇ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਾਨ ਧਰਨੇ ਪ੍ਰਦਰਸ਼ਨ ਕਰ ਲਈ ਨਹੀਂ ਹੈ ਪਰ ਇਹ ਲੋਕ ਇਥੇ ਮੰਦੀ ਭਾਸ਼ਾ ਬੋਲਦੇ ਸਨ ਤੇ ਮਾੜੀਆਂ ਗੱਲਾਂ ਕਰਦੇ ਸਨ। ਪਿਛਲੇ 40 ਦਿਨਾਂ ਤੋਂ ਅਸੀਂ ਇਨ੍ਹਾਂ ਨਾਲ ਸੰਪਰਕ ਬਣਾਇਆ ਹੋਇਆ ਸੀ ਤੇ ਵਾਰ-ਵਾਰ ਇਨ੍ਹਾਂ ਨੂੰ ਬੇਨਤੀ ਵੀ ਕਰਦੇ ਸੀ ਤੇ ਅੰਦਰਾਂ ਬੈਠਕਾਂ 'ਚ ਇਹ ਸਾਰੀਆਂ ਗੱਲਾਂ ਮੰਨ ਲੈਂਦੇ ਸੀ ਤੇ ਬਾਹਰ ਜਾ ਕੇ ਫ਼ਿਰ ਮੁੱਕਰ ਜਾਂਦੇ ਸਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਇਹ ਲੋਕ ਜਿਥੇ ਧਰਨੇ 'ਤੇ ਬੈਠ ਮੰਦੀ ਭਾਸ਼ਾ ਬੋਲਦੇ ਸਨ ਉਥੇ ਹੀ ਨਸ਼ੇ ਵੀ ਕਰਦੇ ਸਨ। ਉਨ੍ਹਾਂ ਕਿਹਾ ਕਿ ਖੋਸਾ ਸਾਹਿਬ ਦੀ ਵੀਡੀਓ ਵੀ ਵਾਇਰਲ ਹੋਈ ਹੈ, ਜਿਸ 'ਚ ਹੋ ਨਸ਼ਾ ਕਰਦੇ ਸਾਫ਼ ਦਿਖਾਈ ਦੇ ਰਹੇ ਸਨ। ਉਹ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਸਹੀ ਤਰ੍ਹਾਂ ਨਹੀਂ ਤੁਰ ਪਾ ਰਿਹਾ ਸੀ, ਜਿਸ ਕਰਕੇ ਇਕ ਨੌਜਵਾਨ ਇਸ ਦੀ ਬਾਂਹ ਫੜ੍ਹ ਕੇ ਤੁਰਦਾ ਸੀ। ਇਸ ਤੋਂ ਇਲਾਵਾ ਉਸ ਨੇ ਸ੍ਰੀ ਦਰਬਾਰ ਸਾਹਿਬ 'ਚ ਸਾਡੀ ਮਰਿਆਦਾ 'ਚ ਵੀ ਦਖ਼ਲਅੰਦਾਜ਼ੀ ਕੀਤੀ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe