Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

5 ਕਰੋੜ ਦੀ ਹੈਰੋਇਨ ਸਣੇ ਲੜਕੀ ਪੁਲਿਸ ਅੜਿੱਕੇ

October 26, 2020 11:37 PM
ਜਲੰਧਰ  : ਮਿਜ਼ੋਰਮ ਦੀ ਰਹਿਣ ਵਾਲੀ ਲੜਕੀ ਨੂੰ ਜਲੰਧਰ ਦੀ ਥਾਣਾ ਨੰਬਰ 7 ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਜਿਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਸ ਤੋਂ ਗੰਭੀਰਤਾ ਨਾਲ ਪੁੱਛÎਗਿੱਛ ਕਰ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਮਿਜ਼ੋਰਮ ਦੀ ਰਹਿਣ ਵਾਲੀ ਲੜਕੀ ਦਿੱਲੀ ਤੋਂ ਹੈਰੋਇਨ ਲਿਆ ਕੇ ਪੰਜਾਬ ਸਪਲਾਈ ਕਰਦੀ ਹੈ। ਅੱਜ ਜਲੰਧਰ ਵਿੱਚ ਕਿਸੇ ਨੂੰ ਸਪਲਾਈ ਦੇਣ ਲਈ ਬੱਸ ਸਟੈਂਡ ਤੋਂ ਉਤਰ ਕੇ ਗੜ ਇਲਾਕੇ ਵੱਲ ਜਾ ਰਹੀ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਿਮਜ਼ ਦੇ ਬਾਹਰ ਪੈਦਲ ਆ ਰਹੀ ਉਕਤ ਵਿਦੇਸ਼ੀ ਲੜਕੀ ਨੂੰ ਰੋਕਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਪੰਜ ਕਰੋੜ ਰੁਪਏ ਰਹੀ ਹੈ। ਉਕਤ ਲੜਕੀ ਦੀ ਪਛਾਣ ਲਾਲ਼ਰਿਮਾਲੀ ਵਾਸੀ ਮਿਜ਼ੋਰਮ ਹਾਲ ਵਾਸੀ ਨਵੀਂ ਦਿੱਲੀ ਦੇ ਰੂਪ ਵਿਚ ਹੋਈ ਹੈ। ਜਿਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
 

Have something to say? Post your comment

Subscribe