Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਸ਼ਹੀਦਾਂ ਦੇ ਨਾਮ 'ਤੇ ਰੱਖਿਆ 8 ਹੋਰ ਸਰਕਾਰੀ ਸਕੂਲਾਂ ਦਾ ਨਾਮ : ਸਿੰਗਲਾ

October 27, 2020 11:29 AM
ਚੰਡੀਗੜ੍ਹ : ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ। ਇਹ ਗੱਲ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਹੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਮੋਗਾ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ, ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਰੱਖਿਆ ਗਿਆ ਹੈ। 
 

Have something to say? Post your comment

Subscribe