ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡਾ ਖੁਲਾਸਾ : ਚੰਨ੍ਹ ਦੀ ਸਤ੍ਹਾ 'ਤੇ ਮੌਜੂਦ ਹੈ ਪਾਣੀ
ਸੋਮਵਾਰ ਨੂੰ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਜੋ ਹੋਇਆ ਉਹ ਦੁਖੀ ਕਰਨ ਵਾਲਾ ਹੈ। ਪੰਜਾਬ ਦੇ ਕਿਸਾਨਾਂ ਵਿੱਚ ਨਾਰਾਜ਼ਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਵੱਧ ਰਹੀ ਹੈ। ਇਹ ਇਕ ਖ਼ਤਰਨਾਕ ਉਦਾਹਰਣ ਹੈ ਅਤੇ ਦੇਸ਼ ਲਈ ਚੰਗੀ ਨਹੀਂ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ, ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਇਹ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰ ਪ੍ਰਤੀ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਚਾਹੀਦਾ ਹੈ।