Friday, November 22, 2024
 

ਚੰਡੀਗੜ੍ਹ / ਮੋਹਾਲੀ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

October 27, 2020 11:42 PM

ਚੰਡੀਗੜ੍ਹ : ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ਼ ਦੀ ਸਮਰੱਥਾ ਵਿੱਚ ਵਾਧੇ ਲਈ 110 ਫ਼ੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵਲੋਂ ਆਊਟਸੋਰਿਸ 'ਤੇ ਸਹਿਕਾਰੀ ਬੈਂਕਾਂ ਵਿਚ ਲਗਾਏ ਗਏ ਹਨ।
ਕੇਂਦਰੀ ਸਹਿਕਾਰੀ ਬੈਂਕਾਂ ਵਿਚ ਮੌਜੂਦਾ ਸਮੇਂ ਸਟਾਫ਼ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿਚ ਬੈਂਕ ਸਟਾਫ਼ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ,  ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ। ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿਕਤਾਂ ਜਿਵੇਂ ਕਿ ਫਾਰਮ ਭਰਨ ਵਿਚ ਮਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ।
ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।

 

Have something to say? Post your comment

Subscribe