ਚੰਡੀਗੜ੍ਹ : ਸੇਵਾਮੁਕਤ IAS ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਸ਼੍ਰੀ ਸੀ.ਐਲ. ਬੈਂਸ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਇਥੋਂ ਜਾਰੀ ਬਿਆਨ ਵਿਚ ਸੇਵਾਮੁਕਤ ਆਈ.ਏ.ਐਸ ਆਫ਼ੀਸਰ ਐਸੋਸੀਏਸ਼ਨ ਦੇ ਬੁਲਾਰੇ ਨੇ ਦਸਿਆ ਕਿ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਦੌਰਾਨ ਸ਼੍ਰੀ ਸੀ.ਐਲ ਬੈਂਸ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਵਾਰ ਨੂੰ ਇਸ ਦੁਖ ਦੀ ਘੜੀ ਵਿਚ ਪੂਰੀ ਤਰ੍ਹਾਂ ਨਾਲ ਸ਼੍ਰੀ ਚਮਨ ਲਾਲ ਦੇ ਪਰਵਾਰ ਨਾਲ ਖੜਨ ਦਾ ਭਰੋਸਾ ਜਤਾਇਆ ਗਿਆ।
ਇਹ ਵੀ ਪੜ੍ਹੋ : ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ
ਐਸੋਸੀਏਸ਼ਨ ਵਲੋਂ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਪ੍ਰਮਾਤਮਾਂ ਅਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਸ਼੍ਰੀ ਚਮਨ ਬੈਂਸ ਸਾਲ 1965 ਵਿਚ ਇੰਡੀਅਨ ਪੁਲਿਸ ਸਰਵਿਸ ਵਿਚ ਭਰਤੀ ਹੋਏ ਸਨ ਅਤੇ ਇਸ ਉਪਰੰਤ ਉਹ 1966 ਵਿਚ ਪੰਜਾਬ ਵਿਚ IAS ਅਧਿਕਾਰੀ ਬਣੇ। ਉਨ੍ਹਾਂ ਦਸਿਆ ਸ਼੍ਰੀ ਬੈਂਸ ਅਪਣੇ ਚੜ੍ਹਦੀ ਕਲਾ ਵਾਲੇ ਸੁਭਾਅ, ਇਮਾਨਦਾਰੀ, ਨਿਡਰਤਾ ਅਤੇ ਹਾਜ਼ਰਜਵਾਬੀ ਲਈ ਜਾਣੇ ਜਾਂਦੇ ਸਨ।