ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਫਿਰ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਹਰ ਰੋਜ਼ ਕੋਰੋਨਾ ਮ੍ਰਿਤਕਾਂ ਦੀ ਗਿਣਤੀ 10 ਦੇ ਕਰੀਬ ਚਲ ਰਹੀ ਸੀ ਪਰ ਅੱਜ ਫਿਰ 20 ਕੋਰੋਨਾ ਕਾਰਨ ਦਮ ਤੋੜ ਗਏ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਅੱਜ 20 ਮਰੀਜ਼ ਕੋਰੋਨਾ ਅੱਗੇ ਜਿੰਦਗੀ ਦੀ ਜੰਗ ਹਾਰ ਗਏ ਹਨ ਜਦਕਿ 528 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਰਨ ਵਾਲਿਆਂ 'ਚ ਅੰਮ੍ਰਿਤਸਰ 5, ਜਲੰਧਰ 3, ਮੁਹਾਲੀ 2, ਪਠਾਨਕੋਟ 2, ਮੁਹਾਲੀ 2, ਬਰਨਾਲਾ, ਬਠਿੰਡਾ, ਫਰੀਦਕੋਟ, ਹੁਸ਼ਿਆਰਪੁਰ, ਪਟਿਆਲਾ 'ਤੇ ਤਰਨਤਾਰਨ ਤੋਂ 1-1 ਸ਼ਾਮਿਲ ਹਨ। ਇਸਦੇ ਇਲਾਵਾ 356 ਮਰੀਜ਼ ਕੋਰੋਨਾ ਮੁਕਤ ਹੋਏ ਹਨ।
ਹੁਣ ਤੱਕ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 1 ਲੱਖ 23 ਹਜ਼ਾਰ 866 ਤੱਕ ਪਹੁੰਚ ਗਿਆ ਹੈ ਜਦਕਿ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 32 ਹਜ਼ਾਰ 263 ਤੱਕ ਪਹੁੰਚਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 25 ਲੱਖ 38 ਹਜ਼ਾਰ 610 (25, 38, 610) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 4239 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 102 ਮਰੀਜ਼ ਆਕਸੀਜਨ ਸਹਾਰੇ ਹਨ 'ਤੇ 20 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 4158 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਜਲੰਧਰ ਤੋਂ 2 'ਤੇ ਕਪੂਰਥਲਾ ਤੋਂ 1 ਮਰੀਜ਼ ਆਈਸੀਯੂ ਭੇਜੇ ਗਏ ਹਨ। ਪਟਿਆਲਾ ਤੋਂ 2 ਮਰੀਜ਼ ਵੈਂਟੀਲੇਟਰ 'ਤੇ ਪਾਏ ਗਏ ਹਨ। ਪੂਰੇ ਪੰਜਾਬ ਵਿੱਚੋਂ ਅੱਜ 22 ਹਜ਼ਾਰ 643 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।