Friday, November 22, 2024
 

ਪੰਜਾਬ

ਸ਼੍ਰੋਮਣੀ ਕਮੇਟੀ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਦੀ ਅੰਤ੍ਰਿੰਗ ਮੈਂਬਰਾਂ ਨੇ ਕੀਤੀ ਨਿੰਦਾ

October 28, 2020 09:43 PM

ਭਾਈ ਮੋਹਕਮ ਸਿੰਘ 'ਤੇ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ 'ਤੇ ਚੁੱਕੇ ਸਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ 'ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ 'ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਬੈਠੇ ਕੁਝ ਲੋਕਾਂ ਵੱਲੋਂ ਹਰ ਰੋਜ਼ ਸ਼੍ਰੋਮਣੀ ਕਮੇਟੀ ਦੇ ਚੁਣੇ ਹੋਏ ਅਹੁਦੇਦਾਰਾਂ ਤੇ ਅਧਿਕਾਰੀਆਂ ਪ੍ਰਤੀ ਬੇਹੱਦ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਰਹੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਵਾਲ ਕੀਤਾ ਕਿ ਅੱਜ ਵਿਰਾਸਤੀ ਮਾਰਗ 'ਤੇ ਕੀਤੇ ਗਏ ਪ੍ਰਦਰਸ਼ਨ ਵਿਚ ਧਰਨਾਕਾਰੀਆਂ ਦੇ ਹੱਕ 'ਚ ਹਾਅ ਦਾ ਨਾਹਰਾ ਮਾਰਨ ਵਾਲੇ ਭਾਈ ਮੋਹਕਮ ਸਿੰਘ ਤੇ ਮਨਜੀਤ ਸਿੰਘ ਭੋਮਾ ਪਹਿਲਾਂ ਇਹ ਸਪੱਸ਼ਟ ਕਰਨ ਕਿ ਜੇਕਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇੰਨੀ ਹੀ ਮਾੜੀ ਹੈ, ਤਾਂ ਇਨ•ਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਥੇ ਸਰਵਿਸ ਕਿਉਂ ਦਿਵਾਈ ਹੈ।

 ਉਨ੍ਹਾਂ ਕਿਹਾ ਕਿ ਜ਼ਿੰਦਗੀ ਦਾ ਵੱਡਾ ਹਿੱਸਾ ਇਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਥੋਂ ਪਰਿਵਾਰ ਪਾਲੇ ਹਨ। ਭਾਈ ਮੋਹਕਮ ਸਿੰਘ ਦੇ ਭਰਾ ਕਰਨਜੀਤ ਸਿੰਘ ਜੋ ਅਜੇ ਕੁਝ ਸਮਾਂ ਪਹਿਲਾਂ ਹੀ ਇਥੋਂ ਸੇਵਾਮੁਕਤ ਹੋਇਆ ਹੈ, ਲੰਮਾ ਸਮਾਂ ਪਬਲੀਕੇਸ਼ਨ ਵਿਭਾਗ 'ਚ ਇੰਚਾਰਜ ਰਿਹਾ। ਇਸ ਤੋਂ ਇਲਾਵਾ ਇਨ੍ਹਾਂ ਦੇ ਹੋਰ ਦੋ ਤਿੰਨ ਪਰਿਵਾਰਕ ਮੈਂਬਰ ਵੀ ਮੁਲਾਜ਼ਮ ਹਨ। ਭਾਈ ਮੋਹਕਮ ਸਿੰਘ ਲੋਕਾਂ ਨੂੰ ਮੂਰਖ ਬਣਾਉਣ ਦੀ ਥਾਂ ਆਪਣੇ ਭਰਾ ਕੋਲੋਂ ਹੀ ਜਾਣਕਾਰੀ ਲੈ ਲਵੇ ਕਿ ਪਾਵਨ ਸਰੂਪ ਕਿਥੇ ਗਏ ਹਨ ਤੇ ਕਿਸ-ਕਿਸ ਨੂੰ ਦਿੱਤੇ ਹਨ। ਦੂਜੇ ਪਾਸੇ ਭਾਈ ਮਨਜੀਤ ਸਿੰਘ ਭੋਮਾ ਦਾ ਭਰਾ ਮੇਜਰ ਸਿੰਘ ਪਹਿਲਾਂ ਸਰਵਿਸ ਕਰਦਾ ਰਿਹਾ ਹੈ ਅਤੇ ਹੁਣ ਭਾਈ ਰਣਜੀਤ ਸਿੰਘ ਵੀ ਸ਼੍ਰੋਮਣੀ ਕਮੇਟੀ ਵਿਚ ਮੁਲਾਜ਼ਮ ਹੈ। ਜੇਕਰ ਇਹ ਸੰਸਥਾ ਇੰਨੀ ਹੀ ਮਾੜੀ ਹੈ ਜਾਂ ਇਸ ਦੇ ਮੁਲਾਜ਼ਮ ਇਨ੍ਹਾਂ ਲੋਕਾਂ ਨੂੰ ਮਸੰਦ ਜਾਪਦੇ ਹਨ ਤਾਂ ਇਹ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੰਸਥਾ ਵਿੱਚੋਂ ਵਾਪਸ ਬੁਲਾ ਲੈਣ। 
 

Have something to say? Post your comment

 
 
 
 
 
Subscribe