Tuesday, November 12, 2024
 

ਸਿਆਸੀ

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

October 28, 2020 10:50 PM

ਸਕੀਮ 1 ਨਵੰਬਰ ਨੂੰ ਪੰਜਾਬ ਦਿਵਸ 'ਤੇ ਜਾਰੀ ਕੀਤੀ ਜਾਵੇ 

 
ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ ਜਿਵੇਂ ਕਿ ਹਾਲ ਹੀ ਵਿਚ ਕੇਰਲਾ ਸਰਕਾਰ ਨੇ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਫਸਲ ਵਾਧੂ ਹੋਣ 'ਤੇ ਕੀਮਤਾਂ ਵਿਚ ਗਿਰਾਵਟ ਤੋਂ ਸੁਰੱਖਿਆ ਮਿਲੇਗੀ ਅਤੇ ਇਸ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਰਾਜ ਸਰਕਾਰ ਨਰਮੇ ਤੇ ਮੱਕੀ ਸਮੇਤ ਸਾਰੀਆਂ ਐਮ ਐਸ ਪੀ ਵਾਲੀਆਂ ਫਸਲਾਂ ਦੀ ਸਰਕਾਰੀ ਏਜੰਸੀਆਂ ਤੋਂ ਖਰੀਦ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੇਕਰ ਕੇਂਦਰੀ ਏਜੰਸੀਆਂ ਕਿਸਾਨਾਂ ਦੀਆਂ ਫਸਲਾਂ ਨਹੀਂ ਖਰੀਦਦੀਆਂ ਤਾਂ ਫਿਰ ਸੂਬੇ ਦੀਆਂ ਏਜੰਸੀਆਂ ਰਾਹੀਂ ਫਸਲਾਂ ਦੀ ਐਮ ਐਸ ਪੀ 'ਤੇ ਖਰੀਦ ਯਕੀਨੀ ਬਣਾਵੇ। ਇਸ ਨਾਲ ਹੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਯਕੀਨੀ ਹੋ ਸਕਦੀ ਹੈ।
 ਸੂਬਾ ਸਰਕਾਰ ਨੂੰ ਇਸ ਮੁੱਦੇ 'ਤੇ ਸਰਗਰਮ ਪਹੁੰਚ ਅਪਣਾਉਣ ਲਈ ਆਖਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਜੇਕਰ ਲੋੜ ਪਵੇ ਤਾਂ ਆਰਡੀਨੈਂਸ ਜਾਰੀ ਕਰਨਾ ਚਾਹੀਦਾ ਹੈ ਅਤੇ ਚਾਲੂ ਵਿੱਤ ਵਰ੍ਹੇ ਦੌਰਾਨ ਬਜਟ ਵਿਵਸਥਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਕਿਸੇ ਵੀ ਕਿਸਾਨ ਹਿਤੈਸ਼ੀ ਕਦਮ ਦੀ ਹਮਾਇਤ ਕਰਨ ਲਈ ਤਿਆਰ ਬਰ ਤਿਆਰ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭੂਚਾਲ ਨੇ ਭਾਰੀ ਤਬਾਹੀ ਮਚਾਈ; ਕਿਊਬਾ 'ਚ 6.8 ਤੀਬਰਤਾ ਦੇ 2 ਭੂਚਾਲ ਕਾਰਨ ਦਹਿਸ਼ਤ

ਵਿਧਾਨ ਸਭਾ ਉਪ ਚੋਣਾਂ: ਬੀਜੇਪੀ ਨੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ

ਅੱਜ ਐਮਵੀਏ ਦੀ ਸੂਚੀ ਜਾਰੀ ਕੀਤੀ ਜਾਵੇਗੀ: ਸੰਜੇ ਰਾਉਤ

ਪ੍ਰਿਯੰਕਾ ਗਾਂਧੀ ਅੱਜ ਉਪ ਚੋਣ ਲਈ ਨਾਮਜ਼ਦਗੀ ਕਰਨਗੇ ਦਾਖ਼ਲ

ਬ੍ਰਾਜ਼ੀਲ 'ਚ ਵੱਡਾ ਹਾਦਸਾ, 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕ੍ਰੈਸ਼; ਸਾਰੇ ਯਾਤਰੀਆਂ ਦੀ ਮੌਤ

ਲੋਕ ਸਭਾ ਵਿਚ ਭਾਵੇਂ ਭਾਜਪਾ ਕਮਜ਼ੋਰ ਹੋਈ ਹੈ, ਪਰ ਰਾਜ ਸਭਾ ਵਿਚ ਇਸ ਦੀ ਤਾਕਤ ਵਧੇਗੀ

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅਹੁਦਾ ਸੰਭਾਲਿਆ

ਮੋਦੀ 9 ਜੂਨ ਨੂੰ ਸ਼ਾਮ 6 ਵਜੇ ਸਹੁੰ ਚੁੱਕਣਗੇ

ਸ਼ਿਵ ਸੈਨਾ ਆਗੂ ਰਵਿੰਦਰ ਦੱਤਾਰਾਮ ਵਾਇਕਰ ਸਿਰਫ਼ 48 ਵੋਟਾਂ ਨਾਲ ਜੇਤੂ

ਓਡੀਸ਼ਾ 'ਚ ਭਾਜਪਾ ਕੋਲ 78 ਵਿਧਾਨ ਸਭਾ ਸੀਟਾਂ, ਬੀਜੇਡੀ ਦੀ ਵੱਡੀ ਹਾਰ

 
 
 
 
Subscribe