ਕਿਹਾ, ਕੈਪਟਨ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਕੱਢਣ ਲਈ ਵਚਨਬੱਧ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਦੇ ਕਿਸਾਨ ਫ਼ਸਲੀ ਵਿਭਿੰਨਤਾ ਅਤੇ ਫ਼ੂਡ ਪ੍ਰੋਸੈਸਿੰਗ ਰਾਹੀਂ ਅਪਣੀ ਤਕਦੀਰ ਬਦਲ ਸਕਦੇ ਹਨ। ਅੱਜ ਇਥੇ ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 246 ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ, ਜਿਨ੍ਹਾਂ ਨਾਲ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਫ਼ੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਅਥਾਹ ਸੰਭਾਵਨਾਵਾਂ ਹਨ ਅਤੇ ਜੇ ਸੂਬੇ ਦੇ ਕਿਸਾਨ ਫ਼ਸਲੀ ਵਿਭਿੰਨਤਾ ਅਤੇ ਫ਼ੂਡ ਪ੍ਰੋਸੈਸਿੰਗ ਨੂੰ ਅਪਣਾਉਂਦੇ ਹਨ ਤਾਂ ਉਨ੍ਹਾਂ ਨੂੰ ਕਾਫ਼ੀ ਫ਼ਾਇਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਸਾਰੇ ਫ਼ੂਡ ਬਿਜ਼ਨਸ ਆਪਰੇਟਰ ਦਸੰਬਰ ਤਕ ਖ਼ੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੱਧੂ
ਉਨ੍ਹਾਂ ਕਿਹਾ ਕਿ ਖਪਤਕਾਰਾਂ ਵਲੋਂ ਸਿੱਧੇ ਖੇਤਾਂ ਚੋਂ ਖੇਤੀਬਾੜੀ ਉਤਪਾਦਾਂ ਦੀ ਖ਼ਰੀਦ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਕਿਸਾਨ ਭਾਰੀ ਮੁਨਾਫ਼ਾ ਕਮਾ ਸਕਦੇ ਹਨ। ਸ਼੍ਰੀ ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਫ਼ਸਲ ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਤਕਦੀਰ ਬਦਲਣ ਵਿਚ ਅਹਿਮ ਭੂਮਿਕਾ ਨਿਭਾਏਗਾ।
ਇਹ ਵੀ ਪੜ੍ਹੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪਿੰਡ ਦਾਨਗੜ੍ਹ ਮਾਮਲੇ ਵਿਚ SSP ਤੋਂ ਰਿਪੋਰਟ ਤਲਬ
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ, ਗਤੀਸ਼ੀਲ ਅਤੇ ਯੋਗ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ 'ਚੋਂ ਕੱਢਣ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰ ਸ਼੍ਰੀ ਕਿਰਨਜੀਤ ਸਿੰਘ ਮਿੱਠਾ ਅਤੇ ਸ਼੍ਰੀ ਰਣਜੀਤ ਸਿੰਘ ਮੌਜੂਦ ਸਨ।