Friday, November 22, 2024
 

ਕਾਰੋਬਾਰ

RBI ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਨਵੰਬਰ ਤੱਕ ਵਧਾਈ

October 30, 2020 07:12 AM
ਮਨਜ਼ੂਰ ਕੀਤੀ ਸੀਮਾ ਨਵੰਬਰ, 2020 ਦੇ ਅਖ਼ੀਰ ਤੱਕ ਵਧ ਕੇ 35, 552.61 ਕਰੋੜ ਹੋਈ
 
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ . ਦੀ ਮਿਆਦ ਨਵੰਬਰ 2020 ਤੱਕ ਵਧਾ ਦਿੱਤੀ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ 5331.79 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐਲ) ਨਵੰਬਰ, 2020 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ।
 
 
ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 30, 220.82 ਕਰੋੜ ਰੁਪਏ ਦੀ ਸੀਮਾ ਵਧ ਕੇ ਨਵੰਬਰ, 2020 ਦੇ ਅਖ਼ੀਰ ਤੱਕ 35, 552.61 ਕਰੋੜ ਰੁਪਏ ਹੋ ਗਈ ਹੈ।
 
 
ਸਾਉਣੀ ਮੰਡੀਕਰਨ ਸੀਜ਼ਨ 2020-21 ਦੌਰਾਨ ਨਵੇਂ ਖਾਤਾ ਨੰ. -7 ਤਹਿਤ ਝੋਨੇ ਦੀ ਖਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।
 
 

Have something to say? Post your comment

 
 
 
 
 
Subscribe