Friday, November 22, 2024
 

ਸਿਆਸੀ

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

October 30, 2020 07:24 AM

ਅੰਸਾਰੀ ਨੂੰ ਸਿਆਸੀ ਵਿਰੋਧੀ ਖ਼ਿਲਾਫ਼ ਵਰਤਣ ਲਈ ਵੱਡੀ ਸਾਜ਼ਿਸ਼ ਦਾ ਖਦਸ਼ਾ : ਭੂੰਦੜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ।
ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਉੱਤਰ ਪ੍ਰਦੇਸ਼ ਦੀ ਮਹਿਲਾ ਵਿਧਾਇਕ ਜਿਸ ਨੇ ਅੰਸਾਰੀ 'ਤੇ ਉਸ ਦੇ ਪਤੀ ਦਾ ਕਤਲ ਕਰਨ ਦਾ ਦੋਸ਼ ਲਾਇਅ ਸੀ, ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਗਾਂਧੀ ਪਰਿਵਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਆਨੇ ਬਹਾਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖ ਕੇ ਸੈਂਕੜੇ ਲੋਕਾਂ ਨੂੰ ਨਿਆਂ ਮਿਲਣ ਦਾ ਰਾਹ ਕਿਉਂ ਰੋਕ ਰਹੇ ਹਨ।

ਇਹ ਵੀ ਪੜ੍ਹੋ : RBI ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਨਵੰਬਰ ਤੱਕ ਵਧਾਈ


ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਨੂੰ ਅੰਸਾਰੀ ਨੂੰ ਸੌਂਪਣ ਤੋਂ ਇਹ ਕਹਿ ਕੇ ਇਨਕਾਰ ਕੀਤਾ ਗਿਆ ਕਿ ਅੰਸਾਰੀ ਨੂੰ ਪਿੱਠ ਦੀ ਦਰਦ ਕਾਰਨ ਤਿੰਨ ਮਹੀਨੇ ਬੈਡ ਰੈਸਟ ਦੀ ਜ਼ਰੂਰਤ ਹੈ।  ਭੂੰਦੜ ਨੇ ਕਿਹਾ ਕਿ ਜਿਸ ਤਰੀਕੇ ਮੁਖਤਾਰ ਅੰਸਾਰੀ ਨੂੰ ਰੋਪੜ ਵਿਚ ਵੀ ਆਈ ਪੀ ਸਟਾਈਲ ਰਹਿਣ ਲਈ ਥਾਂ ਦਿੱਤੀ ਗਈ ਤੇ ਪਹਿਲਾਂ ਦੋ ਸਾਲ ਤੱਕ ਹੋਰ ਜੇਲ੍ਹ ਵਿਚ ਰੱਖਿਆ ਗਿਆ, ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅੰਸਾਰੀ ਨੂੰ ਸਿਆਸੀ ਵਿਰੋਧੀਆਂ ਖ਼ਿਲਾਫ਼ ਵਰਤਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸ ਸਰਕਾਰ 'ਤੇ ਗੈਂਗਸਟਰਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਵੀ ਆਈ ਪੀ ਸਹੂਲਤਾਂ ਦੇਣ ਦਾ ਦੋਸ਼ ਲੱਗਿਆ ਹੋਵ।
ਗੈਂਗਸਟਰਾਂ ਨੂੰ ਜੇਲ੍ਹਾਂ ਵਿਚੋਂ ਆਪਣੇ ਨੈਟਵਰਕ ਚਲਾਉਣ ਦੀ ਆਗਿਆ ਦਿੱਤੀ ਗਈ ਹੈ ਜਿਸ ਕਾਰਨ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਰਾਜ ਸਭਾ ਮੈਂਬਰ ਨੇ ਇਸ ਗੱਲ ਦੀ ਵੀ ਨਿਖੇਧੀ ਕੀਤੀ ਕਿ ਜੇਲ੍ਹ ਪ੍ਰਸ਼ਾਸਨ ਅੰਸਾਲੀ ਨਾਲ ਰਲਿਆ ਹੋਇਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੰਸਾਰੀ ਪੰਜਾਬ ਨਾ ਛੱਡੇ ਤੇ ਉਸਨੂੰ ਉਸ ਦੇ ਖ਼ਿਲਾਫ਼ ਉੱਤਰ ਪ੍ਰਦੇਸ਼ ਵਿਚ ਦਰਜ ਕੇਸਾਂ ਲਈ ਪੇਸ਼ੀਆਂ ਨਾ ਭੁਗਤਣੀਆਂ ਪੈਣ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe