ਚੰਡੀਗੜ੍ਹ : ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਭਗਵਾਨ ਵਾਲਮੀਕਿ ਜੀ ਦਾ ਅੱਜ ਪ੍ਰਗਟ ਦਿਵਸ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਹੈ ਕਿ ਅੱਜ ਪੂਰੇ ਪੰਜਾਬ 'ਚ ਭਗਵਾਨ ਵਾਲਮੀਕਿ ਜੀ ਦੇ ਸਨਮਾਨ ਵੱਜੋਂ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਸਜਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ 'ਚ ਪੰਜਾਬ ਦੇ ਲੋਕਾਂ ਦੇ ਨਾਲ ਸ਼ਾਮਲ ਹਨ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਜਾ ਰਹੀ ਹੈ। ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤਾ ਜਾਵੇਗਾ। ਇਹ ਸਮਾਗਮ ਦੁਪਿਹਰ 12 ਵਜੇ ਸ਼ੁਰੂ ਹੋਵੇਗਾ।