Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

October 31, 2020 10:45 AM

ਪਿਛਲੇ ਤਿੰਨ ਸਾਲਾਂ 'ਚ 65 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਫਿਰੋਜ਼ਪੁਰ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੋਵੇਗੀ। 
 ਉਨ੍ਹਾਂ ਕਿਹਾ ਕਿ ਰਾਜ ਵਿੱਚ ਉਦਯੋਗਾਂ ਨੂੰ ਸਥਾਪਤ ਕਰਨ ਲਈ ਸਰਕਾਰ ਵੱਲੋਂ ਬਿਜਲੀ, ਜ਼ਮੀਨ, ਸਬਸਿਡੀ ਸਮੇਤ ਹੋਰ ਸਹੂਲਤਾਂ ਉਦਯੋਗਪਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਕਰਨ ਨਾਲ ਸੂਬੇ ਅੰਦਰ ਉਦਯੋਗ ਲਾਉਣ ਲਈ ਉਦਯੋਗਪਤੀਆਂ ਦਾ ਰੁਝਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਉਦਯੋਗ ਲਾਉਣ ਲਈ ਵੀ ਉਦਯੋਗਪਤੀਆ ਨੂੰ ਉਤਸ਼ਾਹਿਤ ਕਰ ਰਹੀ ਹੈ।
 
 
ਮੁੱਖ ਸਕੱਤਰ ਮੈਡਮ ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ 500 ਡਾਕਟਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਟਾਫ ਨਰਸਾਂ, ਲੈਬ ਅਟੈਂਡਟ ਸਮੇਤ ਹੋਰ ਸਟਾਫ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਆਉਣ ਵਾਲੇ ਕੁਝ ਦਿਲਾਂ ਵਿਚ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ, ਇਸ ਤਰ੍ਹਾਂ ਕਰਨ ਨਾਲ ਸੂਬੇ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੱਦਦ ਮਿਲੇਗੀ। 
 ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਕੋਲੇ ਦੀ ਕਮੀ ਆ ਰਹੀ ਹੈ ਜਿਸ ਕਾਰਨ ਸੂਬੇ ਅੰਦਰ ਬਿਜਲੀ ਉਤਪਾਦਨ ਵਿੱਚ ਦਿੱਕਤ ਆ ਰਹੀ ਹੈ। ਉਨ•ਾ ਇਹ ਵੀ ਦੱਸਿਆ ਕਿ ਵੱਲੋਂ ਇਸ ਸੰਬੰਧੀ ਰੇਲ ਮੰਤਰੀ ਨਾਲ ਗੱਲ ਕੀਤੀ ਗਈ ਹੈ ।
 ਇਸ ਤੋਂ ਪਹਿਲਾਂ ਮੁੱਖ ਸਕੱਤਰ ਮੈਡਮ ਵਿਨੀ ਮਹਾਜਨ ਨੇ ਫਿਰੋਜ਼ਪੁਰ ਡਿਵੀਜ਼ਨ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰਾਂ ਅਤੇ ਸੈਕਟਰੀ ਜ਼ਿਲ੍ਹਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵੀ.ਕੇ. ਜੰਜੂਆ ਵਧੀਕ ਮੁੱਖ ਸਕੱਤਰ, ਅਨੁਰਾਗ ਵਰਮਾ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ, ਡੀ.ਕੇ. ਤਿਵਾੜੀ ਪ੍ਰਿੰਸੀਪਲ ਸੈਕਟਰੀ, ਸੁਮੇਰ ਸਿੰਘ ਗੁਰਜਰ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਹਾਜ਼ਰ ਸਨ।
 

Have something to say? Post your comment

Subscribe