ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ 'ਤੇ 2 ਨਵੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 2 ਨਵੰਬਰ ਦਿਨ ਸੋਮਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।