Friday, November 22, 2024
 

ਸਿਆਸੀ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ : ਕੈਂਥ

November 03, 2020 09:42 AM

 ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੀ ਜਾਂਚ CBI ਤੋਂ ਕਰਵਾਏ ਕਾਂਗਰਸ ਸਰਕਾਰ

ਚੰਡੀਗੜ੍ਹ : ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 'ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦਾ ਸੋਸ਼ਣ ਅਤੇ ਭਵਿੱਖ ਬਰਬਾਦ ਕਰ ਰਹੀ ਹੈ। 
ਉਹਨਾਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਇਕ ਪਾਸੜ ਫੈਸਲਾ ਲਿਆ ਉਸ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ ਦੀ ਜੱਥੇਬੰਦੀ ਦੇ ਆਗੂਆਂ ਨਾਕਾਰ ਕੇ ਨਵੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਭੋਗ ਪਾ ਦਿੱਤਾ ਹੈ।1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਜੱਥੇਬੰਦੀ ਜੈਕ ਦੇ ਆਗੂਆਂ ਨੇ ਕਿਹਾ ਕਿ ਅਸੀਂ ਕੈਪਟਨ ਸਰਕਾਰ ਦੀ 60-40 ਵਾਲੀ ਪਾਲਿਸੀ ਦਾ ਵਿਰੋਧ ਕੀਤਾ ਗਿਆ ਹੈ ।
 ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਰਾਜਨੀਤੀ ਕਰਨਾ ਬੰਦ ਕਰੇ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਹਟਾਉਣ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ CBI ਤੋਂ ਜਾਂਚ ਕਰਾਉਣ ਦੀ ਸਿਫਾਰਸ਼ ਕਰਾਉਣ ਦੀ ਨੈਤਿਕ ਜੁਮੇਵਾਰੀ ਨੂੰ ਨਿਭਾਉਣ। ਕਾਂਗਰਸ ਪਾਰਟੀ ਦਾ ਦਲਿਤ ਹਿਤੈਸ਼ੀ ਚਹੇਰਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਘਾਤਕ ਅਤੇ ਭਵਿੱਖ ਨੂੰ ਬਰਬਾਦ ਕਰਨ ਵਾਲਾ ਸਾਬਿਤ ਹੋ ਗਿਆ ਹੈ। ਕੈਂਥ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਵਿਧਾਇਕਾਂ ਅਤੇ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਗਰੁੱਪ ਫੋਟੋ ਖਿੱਚਵਾਉਣ ਰਾਹੀਂ ਸਹਿਮਤੀ ਸੰਦੇਸ਼ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੇ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe