Friday, November 22, 2024
 

ਪੰਜਾਬ

ਕੈਪਟਨ' ਨਾਲ ਦਿੱਲੀ ਧਰਨੇ 'ਚ ਜਾਣਗੇ ਬੈਂਸ ਭਰਾ

November 04, 2020 08:53 AM

ਚੰਡੀਗੜ੍ਹ : ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦਿੱਤੇ ਜਾਣ ਤੋਂ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਮਤਲਬ ਕਿ ਅੱਜ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਸ ਕੀਤੇ ਗਏ ਬਿੱਲਾਂ ਅਤੇ ਟਰੇਨਾਂ ਨਾ ਚੱਲਣ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਤੋਂ ਸਮਾਂ ਨਹੀਂ ਦਿੱਤਾ ਗਿਆ। 

ਇਹ ਵੀ ਪੜ੍ਹੋ : ਸੌਰਵ ਗਾਂਗੁਲੀ ਬੰਗਾਲ 'ਚ ਨਹੀਂ ਲੜਨਗੇ ਚੋਣ

ਇਸੇ ਕਾਰਨ ਕੈਪਟਨ ਨੇ ਆਪਣੇ ਵਿਧਾਇਕਾਂ ਨਾਲ ਬੁੱਧਵਾਰ ਨੂੰ ਰਾਜਘਾਟ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਧਰਨੇ ਦੌਰਾਨ ਕੈਪਟਨ ਨੂੰ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਸਾਥ ਮਿਲਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਧਰਨੇ 'ਚ 4-4 ਵਿਧਾਇਕਾਂ ਦਾ ਗਰੁੱਪ ਪਹੁੰਚੇਗਾ। ਕੈਪਟਨ ਨੇ ਕਿਹਾ ਕਿ ਦਿੱਲੀ 'ਚ ਧਾਰਾ-144 ਲੱਗੀ ਹੋਣ ਕਾਰਨ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ 'ਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ।

ਇਹ ਵੀ ਪੜ੍ਹੋ : ਸੁਮੇਧ ਸੈਣੀ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

ਕੈਪਟਨ ਵੱਲੋਂ ਸੂਬੇ ਦੇ ਆਖਰੀ ਪਾਵਰ ਪਲਾਂਟ ਬੰਦ ਹੋਣ ਦੇ ਚੱਲਦਿਆਂ ਆ ਰਹੀਆਂ ਦਿੱਕਤਾਂ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੂੰ ਵੀ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

 

Have something to say? Post your comment

 
 
 
 
 
Subscribe