Friday, November 22, 2024
 

ਪੰਜਾਬ

ਦੁਕਾਨ 'ਚ ਫਾਇਰਿੰਗ, ਕੀਤੀ ਵੱਡੀ ਲੁੱਟ

November 04, 2020 10:17 AM

ਟਾਂਡਾ ਉੜਮੁੜ : ਹਾਈਵੇਅ 'ਤੇ ਸਥਿਤ ਅੱਡਾ ਖੁੱਡਾ ਦੀ ਅਰੋੜਾ ਇੰਟਰਪਰਾਇਜ ਦੁਕਾਨ 'ਚ ਦਾਖ਼ਲ ਹੋ ਕੇ ਤਿੰਨ ਲੁਟੇਰਿਆਂ ਨੇ ਫਾਇਰਿੰਗ ਕਰਦੇ ਹੋਏ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਸ਼ਾਮ 6.30 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਖੁੱਡਾ ਦੇ ਉਕਤ ਮਸ਼ਹੂਰ ਜਨਰਲ ਸਟੋਰ 'ਚ ਮੋਟਰਸਾਈਕਲ 'ਤੇ ਸਵਾਰ ਨਕਾਬਪੋਸ਼ ਲੁਟੇਰੇ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਦੁਕਾਨ ਮਾਲਕ ਨਵਜੋਤ ਸਿੰਘ ਜੋਤੀ ਪੁੱਤਰ ਬਲਵਿੰਦਰ ਸਿੰਘ ਨੂੰ ਪਿਸਤੌਲ ਦਾ ਡਰਾਵਾ ਦਿੰਦੇ ਹੋਏ ਨਕਦੀ ਕੱਢਣ ਲਈ ਕਹਿਣ ਲੱਗੇ।ਦੁਕਾਨਦਾਰ ਦੇ ਵਿਰੋਧ ਕਰਨ 'ਤੇ ਉਨ੍ਹਾਂ ਨੇ ਦੁਕਾਨ ਦੀ ਛੱਤ ਵੱਲ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਦੁਕਾਨਦਾਰ ਨੇ ਡਰਦੇ ਹੋਏ ਗੱਲੇ 'ਚੋਂ ਨਕਦੀ ਕੱਢ ਕੇ ਲੁਟੇਰਿਆਂ ਨੂੰ ਦੇ ਦਿੱਤੀ, ਜੋ ਲਗਭਗ 1 ਲੱਖ ਰੁਪਏ ਦੱਸੀ ਜਾ ਰਹੀ ਹੈ। ਕੁਝ ਵੀ ਮਿੰਟਾ 'ਚ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਬਾਅਦ ਲੁਟੇਰੇ ਟਾਂਡਾ ਵੱਲ ਹਾਈਵੇਅ' ਤੇ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਡੀ. ਐੱਸ .ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਡੀ. ਐੱਸ. ਪੀ. ਦਸੂਹਾ ਮੁਨੀਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਸਮੇਂ ਦੁਕਾਨ 'ਤੇ ਦੁਕਾਨ ਦੇ ਕਰਿੰਦੇ ਅਤੇ ਦੋ ਵਪਾਰੀ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe