ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1810 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਪ੍ਰਦੇਸ਼ ਵਿਚ ਸਤਲੁਜ ਨਦੀ 'ਤੇ 210 ਮੈਗਾਵਾਟ ਦੀ ਲੂੜੀ ਸਟੇਜ -1 ਹਾਈਡਰੋ ਪਾਵਰ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।
ਇਹ ਵੀ ਪੜ੍ਹੋ : US Elections 2020- ਰਾਸ਼ਟਰਪਤੀ ਚੋਣਾਂ ਲਈ ਕਾਊਂਟਿੰਗ ਸ਼ੁਰੂ
ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਪ੍ਰਾਜੈਕਟ ਹਰਿਤ ਊਰਜਾ ਪੈਦਾ ਕਰੇਗਾ ਅਤੇ ਇਸ ਨਾਲ ਕਾਰਬਨ ਦੇ ਨਿਕਾਸ ਵਿਚ ਸਾਲਾਨਾ 6 ਲੱਖ ਟਨ ਦੀ ਕਮੀ ਆਵੇਗੀ। ਪ੍ਰਾਜੈਕਟ 62 ਮਹੀਨਿਆਂ ਦੇ ਅੰਦਰ-ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਜਾਵਡੇਕਰ ਨੇ ਕਿਹਾ ਕਿ ਇਹ ਪ੍ਰਾਜੈਕਟ ਸਤਲੁਜ ਜਲ ਵਿਦਿਆ ਨਿਗਮ ਦੁਆਰਾ ਲਾਗੂ ਕੀਤਾ ਜਾਵੇਗਾ। ਇਸ ਨਾਲ ਦੋ ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਪ੍ਰਾਜੈਕਟ ਤੋਂ ਹਿਮਾਚਲ ਪ੍ਰਦੇਸ਼ ਨੂੰ 1140 ਕਰੋੜ ਯੂਨਿਟ ਬਿਜਲੀ ਮੁਫਤ ਮਿਲੇਗੀ।
ਇਸ ਤੋਂ ਇਲਾਵਾ ਕੈਬਨਿਟ ਨੇ ਸਿਹਤ ਅਤੇ ਦਵਾਈ ਦੇ ਖੇਤਰ ਵਿਚ ਭਾਰਤ ਇਜ਼ਰਾਈਲ ਵਿਚਾਲੇ ਟੈਲੀਕਾਮ ਦੇ ਖੇਤਰ ਵਿਚ ਭਾਰਤ-ਇੰਗਲੈਂਡ ਸਮਝੌਤੇ ਅਤੇ ਆਈਸੀਟੀਸੀ ਅਤੇ ਪੁਲਾੜ ਵਿਗਿਆਨ ਦੇ ਖੇਤਰ ਵਿਚ ਭਾਰਤ-ਸਪੇਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।