ਨਵੀਂ ਦਿੱਲੀ : ਦੇਸ਼ ਦੇ ਵਪਾਰੀਆਂ ਦੀ ਪ੍ਰਮੁੱਖ ਸੰਸਥਾ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਸੀਏਟੀ) ਨੇ ਬੁੱਧਵਾਰ ਨੂੰ ਉੱਘੀ ਈ-ਕਾਮਰਸ ਕੰਪਨੀ ਐਮਾਜ਼ਾਨ ਉੱਤੇ ਦੇਸ਼ ਦੀ ਐਫਡੀਆਈ ਨੀਤੀ ਅਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਕਾਰੋਬਾਰੀ ਸੰਸਥਾ ਦਾ ਦੋਸ਼ ਹੈ ਕਿ ਕੰਪਨੀ ਸਰਕਾਰ ਦੀ ਆਗਿਆ ਤੋਂ ਬਿਨਾਂ ਮਲਟੀ-ਬ੍ਰਾਂਡ ਪ੍ਰਚੂਨ ਸ਼ੁਰੂ ਕਰਨ ਦੀ ਸਾਜਿਸ਼ ਰਚ ਰਹੀ ਹੈ।
ਕੈਟ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੂੰ ਭੇਜੇ ਇੱਕ ਪੱਤਰ ਵਿੱਚ ਐਮਾਜ਼ਾਨ ਖ਼ਿਲਾਫ਼ ਵੱਖ ਵੱਖ ਕਾਨੂੰਨਾਂ ਦੀ ਉਲੰਘਣਾ ਕਰਨ ਲਈ ਤੁਰੰਤ ਸਖਤ ਕਾਰਵਾਈ ਦੀ ਮੰਗ ਕਰਦਿਆਂ ਕੰਪਨੀ ਨੂੰ ਵੱਧ ਤੋਂ ਵੱਧ ਜ਼ੁਰਮਾਨਾ ਲਾਉਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਕੈਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਇਨਫੋਰਸਮੈਂਟ ਡਾਇਰੈਕਟੋਰੇਟ, ਰਿਜ਼ਰਵ ਬੈਂਕ ਆਫ ਇੰਡੀਆ ਅਤੇ ਸੇਬੀ ਨੂੰ ਇਹ ਪੱਤਰ ਭੇਜਿਆ ਹੈ ਅਤੇ ਅਮੇਜ਼ਨ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।