Friday, November 22, 2024
 

ਪੰਜਾਬ

ਲੌਂਗੋਵਾਲ ਵੱਲੋਂ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਨਿੰਦਾ

November 07, 2020 07:13 AM
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। 
 
 
ਲੌਂਗੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਢੰਗ ਨਾਲ ਆਪਣੀ ਜ਼ੁੰਮੇਵਾਰੀ ਨਿਭਾਏ ਤਾਂ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਰੂਪ ਵਿਚ ਨਿਗਰਾਨੀ ਕਰਨੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਗ੍ਰਿਫ਼ਤਾਰ ਕੀਤੀ ਦੋਸ਼ੀ ਔਰਤ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਔਰਤ ਪਾਸੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇ। ਇਸ ਔਰਤ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। 
 
 
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾਂ ਅਤੇ ਹੋਰਾਂ ਨੂੰ ਘਟਨਾ ਸਥਾਨ ’ਤੇ ਭੇਜਿਆ, ਜਿਨ੍ਹਾਂ ਨੇ ਮੌਕੇ ’ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਲਿਆਂਦਾ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe