Friday, November 22, 2024
 

ਸੰਸਾਰ

ਟਰੰਪ ਨੂੰ ਹਜ਼ਮ ਨਹੀ ਹੋ ਰਹੀ ਹਾਰ, ਕਿਹਾ ਮੇਰੇ ਨਾਲ ਗੜਬੜ ਹੋਈ

November 09, 2020 07:37 AM

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ 'ਚ ਧੋਖਾਧੜੀ ਦੇ ਆਪਣੇ ਦੋਸ਼ਾਂ ਨੂੰ ਐਤਵਾਰ ਨੂੰ ਫਿਰ ਦੁਹਰਾਇਆ। ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਦੇ ਕਿਹਾ ਕਿ ਵੋਟਿੰਗ ਮਸ਼ੀਨਾਂ 'ਚ ਗੜਬੜੀ ਕੀਤੀ ਗਈ ਸੀ ਅਤੇ ਚੋਣ ਧੋਖੇ ਨਾਲ ਜਿੱਤੀ ਗਈ। ਟਰੰਪ ਨੇ ਮਹਤੱਵਪੂਰਨ ਸੂਬਿਆਂ 'ਚ ਵੋਟਾਂ ਦੀ ਗਿਣਤੀ ਦੀ ਭਰੋਸੇਯੋਗਤਾ 'ਤੇ ਵਾਰ-ਵਾਰ ਸਵਾਲ ਚੁੱਕੇ ਹਨ। ਐਤਵਾਰ ਸਵੇਰੇ ਟਰੰਪ ਨੇ ਕਈ ਟਵੀਟ ਕੀਤੇ।ਇਸ 'ਚ ਉਨ੍ਹਾਂ ਨੇ ਕਿਹਾ ਕਿ ''ਸਾਡਾ ਮੰਨਣਾ ਹੈ ਕਿ ਉਹ ਲੋਕ ਚੋਰ ਹਨ। ਮਸ਼ੀਨਾਂ 'ਚ ਗੜਬੜੀ ਕੀਤੀ ਗਈ। ਚੋਣਾਂ 'ਚ ਧੋਖਾਧੜੀ ਹੋਈ। ਬ੍ਰਿਟੇਨ ਦੇ ਸਭ ਤੋਂ ਵਧੀਆ ਪੋਲਿੰਗ ਸਰਵੇਖਣ ਨੇ ਅੱਜ ਸਵੇਰੇ ਲਿਖਿਆ ਕਿ ਚੋਣ 'ਚ ਯਕੀਨੀ ਤੌਰ 'ਤੇ ਧੋਖਾਧੜੀ ਹੋਈ। ਇਹ ਕਲਪਨਾ ਕਰਨਾ ਵੀ ਮੁਸ਼ਕਲ ਹੈ ਕਿ ਬਾਈਡੇਨ ਨੇ ਇਨ੍ਹਾਂ 'ਚੋਂ ਕੁਝ ਸੂਬਿਆਂ 'ਚ ਓਬਾਮਾ ਨੂੰ ਵੀ ਪਿਛੇ ਛੱਡ ਦਿੱਤਾ।

ਹਾਲਾਂਕਿ ਟਰੰਪ ਨੇ ਅਜੇ ਹਾਰ ਨਹੀਂ ਮੰਨੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਧਿਕਾਰਿਤ ਤੌਰ 'ਤੇ ਪ੍ਰਮਾਣਤ ਵੋਟਾਂ ਦੀ ਗਿਣਤੀ ਦਾ ਐਲਾਨ ਅਜੇ ਤੱਕ ਨਹੀਂ ਕੀਤਾ ਗਿਆ ਹੈ। ਦਰਅਸਲ ਕੁਝ ਪ੍ਰਮੁੱਖ ਮੀਡੀਆ ਸੰਸਥਾਵਾਂ ਨੇ ਰੁਝਾਨਾਂ ਦੇ ਆਧਾਰ 'ਤੇ ਤਿੰਨ ਨਵੰਬਰ ਦੀਆਂ ਚੋਣਾਂ 'ਚ ਜੋ ਬਾਈਡੇਨ ਨੂੰ ਜੇਤੂ ਐਲਾਨ ਦਿੱਤਾ ਹੈ।
 

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe