Friday, November 22, 2024
 

ਪੰਜਾਬ

ਕੇਂਦਰ ਵਲੋਂ ਗੱਲਬਾਤ ਦੇ ਦਿਤੇ ਸੱਦੇ ਦੇ ਮਦੇਨਜ਼ਰ ਮੁੱਖ ਮੰਤਰੀ ਵਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫ਼ਰ ਰੇਲਾਂ 'ਤੇ ਰੋਕਾਂ ਹਟਾਉਣ ਦੀ ਅਪੀਲ

November 09, 2020 08:15 PM

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਗੱਲਬਾਤ ਦੇ ਦਿਤੇ ਸੱਦੇ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿਚ ਮੁਸਾਫ਼ਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ 'ਤੇ ਹਟਾਉਣ ਦੀ ਅਪੀਲ ਕੀਤੀ ਹੈ।
ਸੋਮਵਾਰ ਦੀ ਸ਼ਾਮ ਇਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵਲੋਂ ਉਨ੍ਹਾਂ ਨੂੰ ਦਿਤੇ ਗੱਲਬਾਤ ਦੇ ਸੱਦੇ ਨੂੰ ਧਿਆਨ ਵਿਚ ਰੱਖਣ ਦੇ ਨਾਲ-ਨਾਲ ਸੈਨਿਕਾਂ ਸਮੇਤ ਲੱਖਾਂ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵੀ ਗ਼ੌਰ ਕਰਨ ਕਿਉਂ ਜੋ ਸਾਡੇ ਫ਼ੌਜੀਆਂ ਸਮੇਤ ਵੱਡੀ ਗਿਣਤੀ ਵਿਚ ਪੰਜਾਬੀ ਸੂਬੇ ਵਿਚ ਰੇਲ ਆਵਾਜਾਈ ਬੰਦ ਹੋਣ ਕਾਰਨ ਦੀਵਾਲੀ ਦੇ ਤਿਉਹਾਰ 'ਤੇ ਅਪਣੇ ਘਰ ਪਰਤਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਹਟਾਉਣ ਨਾਲ ਇਨ੍ਹਾਂ ਸੈਨਿਕਾਂ ਅਤੇ ਹੋਰਾਂ ਨੂੰ ਅਪਣੇ ਪਰਵਾਰਾਂ ਨਾਲ ਤਿਉਹਾਰ ਮਨਾਉਣ ਵਿਚ ਸਹਾਇਤਾ ਮਿਲੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਵਲੋਂ ਦਿਤੇ ਗੱਲਬਾਤ ਦੇ ਸੱਦੇ ਜੋ ਮੀਡੀਆ ਰਿਪੋਰਟਾਂ ਮੁਤਾਬਕ 13 ਨਵੰਬਰ ਦਾ ਦਿਨ ਨਿਰਧਾਰਤ ਹੈ, ਨਾਲ ਖੇਤੀ ਬਾਰੇ ਕੇਂਦਰੀ ਕਾਨੂੰਨਾਂ ਉਤੇ ਪੈਦਾ ਹੋਏ ਸੰਕਟ ਦੇ ਛੇਤੀ ਸੁਲਝ ਜਾਣ ਦਾ ਰਾਹ ਪਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਦੇ ਮਦੇਨਜ਼ਰ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਲਈ ਰਾਹ ਤਲਾਸ਼ਣਾ ਚਾਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਗੁੱਸਾ ਸਪੱਸ਼ਟ ਤੌਰ 'ਤੇ ਕੇਂਦਰ ਸਰਕਾਰ ਤਕ ਪਹੁੰਚਿਆ ਹੈ ਜਿਸ ਕਰ ਕੇ ਕੇਂਦਰ ਆਖਰ ਵਿਚ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੋਇਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਰੋਕਾਂ ਰਾਹੀਂ ਕੇਂਦਰ ਤਕ ਅਪਣਾ ਗੱਲ ਪਹੁੰਚਾਣ ਦਾ ਸੰਦੇਸ਼ ਹੁਣ ਪਹੁੰਚ ਗਿਆ ਅਤੇ ਇਹੋ ਉਹ ਚਾਹੁੰਦੇ ਸਨ ਜਿਸ ਕਰ ਕੇ ਕਿਸਾਨ ਜਥੇਬੰਦੀਆਂ ਨੂੰ ਅਪਣੇ ਅੰਦੋਲਨ ਤੋਂ ਪਿੱਛੇ ਹਟ ਕੇ ਇਸ ਮਸਲੇ ਦੇ ਹੱਲ ਹੋਣ ਦੀ ਭਾਵਨਾ ਨਾਲ ਗੱਲਬਾਤ ਵਿਚ ਸ਼ਾਮਲ ਹੋਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਪੈਦਾ ਹੋਈਆਂ ਸਮੱਸਿਆਵਾਂ ਅਤੇ ਵੱਡੇ ਆਰਥਿਕ ਘਾਟੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਯੂਨੀਅਨਾਂ ਸਾਰੇ ਭਾਈਵਾਲਾਂ ਦੇ ਵਡੇਰੇ ਹਿੱਤ ਵਿੱਚ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਬਦਲੇ ਵਿੱਚ ਆਪਣਾ ਸਹਿਯੋਗ ਦੇਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਕਾਨੂੰਨਾਂ ਨਾਲ ਪੈਦਾ ਹੋਈ ਪੇਚਦੀਗੀ ਦਾ ਇਕੋ ਇਕ ਹੱਲ ਸਾਰੀਆਂ ਧਿਰਾਂ ਦਰਮਿਆਨ ਸ਼ਾਂਤਮਈ ਤੇ ਸੁਖਾਵੀਂ ਗੱਲਬਾਤ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸਕਰਾਤਮਕ ਪਹੁੰਚ ਨਾਲ ਪ੍ਰਤੀਕਰਮ ਦੇਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ 'ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਉਹ ਸਿੱਧੇ ਤੌਰ 'ਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਜਿਸ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੋਈ, ਉਹ ਜਾਰੀ ਰੱਖੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe