Friday, November 22, 2024
 

ਪੰਜਾਬ

ਆਪ ਵੱਲੋਂ ਵੱਡੇ ਪੱਧਰ 'ਤੇ ਨਿਯੁਕਤੀਆਂ

November 11, 2020 10:27 AM

 329 ਬਲਾਕ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ

ਪਾਰਟੀ ਨੇ ਹਰ ਵਿਧਾਨ ਸਭਾ ਵਿੱਚ 4 ਬਲਾਕ ਪ੍ਰਧਾਨ ਥਾਪੇ

 
 ਲੁਧਿਆਣਾ/ਚੰਡੀਗੜ੍ਹ : ਪੰਜਾਬ 'ਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ।
 ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ, ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।
 ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਜਰਨੈਲ ਸਿੰਘ ਨੇ ਕਿਹਾ ਕਿ ਸੰਗਠਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ• ਦੀ ਹੱਡੀ ਹੁੰਦੀ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਵਰਗਾਂ ਨੂੰ ਇਕਸਾਰ ਮੌਕਾ ਦਿੱਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਵਰਗੀਆਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਪੰਜਾਬ ਵਿਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰਨ ਲਈ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ ਅਤੇ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨਗੇ। 
 

Have something to say? Post your comment

 
 
 
 
 
Subscribe