ਹੁਸ਼ਿਆਰਪੁਰ: ਹਲਕਾ ਦਸੂਹਾ ਤੋਂ ਗਏ ਨੌਜਵਾਨ ਦੀ ਬਹਿਰੀਲ ‘ਚ ਮੌਤ ਹੋ ਗਈ। ਉਹ ਪਿਛਲੇ 20 ਸਾਲਾਂ ਤੋਂ ਉਥੇ ਰਹਿ ਰਿਹਾ ਸੀ। ਬੁੱਧਵਾਰ ਸ਼ਾਮ ਇਹ ਖਬਰ ਮਿਲਦੇ ਹੀ ਜੱਦੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਬਲਹੱਡਾ ਦਾ ਰਹਿਣ ਵਾਲਾ ਬਿਕਰਮਜੀਤ ਸਿੰਘ ਰੋਜ਼ੀ ਰੋਟੀ ਲਈ ਬਹਿਰੀਨ ਗਿਆ ਹੋਇਆ ਸੀ ਕਿ ਉੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਲਗਭਗ ਪਿਛਲੇ ਵੀਹ ਸਾਲ ਤੋਂ ਬਹਿਰੀਨ ਵਿਖੇ ਕੰਮ ਕਰ ਰਿਹਾ ਸੀ । ਮ੍ਰਿਤਕ ਬਿਕਰਮਜੀਤ ਸਿੰਘ ਆਪਣੇ ਪਿੱਛੇ ਪਤਨੀ ਮਨਜੀਤ ਕੌਰ, ਪੁੱਤਰ ਕੰਵਲਪ੍ਰੀਤ ਸਿੰਘ ਅਤੇ ਧੀ ਜਸ਼ਨਪ੍ਰੀਤ ਕੌਰ ਨੂੰ ਛੱਡ ਗਿਆ ਹੈ।