ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਦਾ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਹਾਰ ਨਹੀਂ ਸਵੀਕਾਰਨਾ ਸ਼ਰਮਿੰਦਗੀ ਭਰਿਆ ਹੈ। ਚੋਣ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਟਰੰਪ ਲਗਾਤਾਰ ਅਪਣੀ ਹਾਰ ਨੂੰ ਨਕਾਰ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।
ਡੈਲਾਵੇਅਰ ਵਿਚ ਬੋਲਦੇ ਹੋਏ ਬਾਈਡਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਸ਼ਰਮਿੰਦਗੀ ਭਰਿਆ ਹੈ। ਕਾਫੀ ਸਪਸ਼ਟ ਤੌਰ 'ਤੇ, ਇੱਕੋ ਇੱਕ ਗੱਲ ਇਹ ਹੈ ਕਿ ਮੈਨੂੰ ਲੱਗਦਾ ਹੈ ਕਿ ਇਹ ਰਾਸ਼ਟਰਪਤੀ ਦੀ ਵਿਰਾਸਤ ਨੂੰ ਨੁਕਸਾਨ ਪਹੁੰਚਾਏਗਾ। ਮੈਨੂੰ ਲੱਗਦਾ ਹੈ ਕਿ ਅੰਤ ਵਿਚ 20 ਜਨਵਰੀ ਨੂੰ ਸਾਰੀ ਚੀਜ਼ਾਂ ਠੀਕ ਹੋ ਜਾਣਗੀਆਂ ਅਤੇ ਫੇਰ ਇੱਕ ਉਮੀਦ ਇਹ ਹੈ ਕਿ ਅਮਰੀਕੀ ਲੋਕ ਸਮਝਦੇ ਹਨ ਕਿ ਪਰਿਵਰਤਨ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਉਹ ਟਰੰਪ ਨੂੰ ਵੋਟ ਦੇਣ ਵਾਲੇ ਲੋਕਾਂ ਦੇ ਨੁਕਸਾਨ ਦੀ ਭਾਵਨਾ ਨੂੰ ਸਮਝਦੇ ਹਨ ਅਤੇ ਕਿਹਾ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਦੇਸ਼ ਨੂੰ ਇਕਜੁੱਟ ਕਰਨਾ ਚਾਹੁੰਦੇ ਸੀ। ਬਾਈਡਨ ਨੇ ਕਿਹਾ, ਮੈਨੂੰ ਲੱਗਦਾ ਹੈ ਕਿ ਉਹ ਸਮਝਦੇ ਹਨ ਕਿ ਸਾਨੂੰ ਨਾਲ ਆਉਣਾ ਹੋਵੇਗਾ। ਮੈਨੂੰ ਲੱਗਦਾ ਹੈ ਕਿ ਉਹ ਇਕਜੁੱਟ ਹੋਣ ਲਈ ਤਿਆਰ ਹਨ ਅਤੇ ਮੇਰਾ ਮੰਨਣਾ ਹੈ ਕਿ ਅਸੀਂ ਇਸ ਦੇਸ਼ ਨੂੰ ਇਸ ਕੌੜੀ ਸਿਆਸਤ ਤੋਂ ਬਾਹਰ ਕੱਢ ਸਕਦੇ ਹਾਂ ਜਿਸ ਨੂੰ ਅਸੀਂ ਪਿਛਲੇ ਚਾਰ ਪੰਜ ਸਾਲਾਂ ਵਿਚ ਦੇਖਿਆ ਹੈ।
ਰਾਸ਼ਟਰਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਬਾਰੇ ਵਿਚ ਪੁੱਛੇ ਜਾਣ 'ਤੇ ਸਾਬਕਾ ਉਪ ਰਾਸ਼ਟਰਪਤੀ ਨੇ ਕਿਹਾ, ਮੈਨੂੰ ਕਾਨੂੰਨੀ ਕਾਰਵਾਈ ਦੀ ਜ਼ਰੂਰਤ ਨਹੀਂ ਹੈ। ਸਪਸ਼ਟ ਤੌਰ 'ਤੇ ਮੈਨੂੰ ਲੱਗਦਾ ਹੈ ਕਿ ਕਾਨੂੰਨੀ ਕਾਰਵਾਈ ਹੋ ਰਹੀ ਹੈ, ਜੋ ਆਪ ਬਾਹਰ ਦੇਖ ਰਹੇ ਹਨ। ਉਹ ਜੋ ਕਾਰਵਾਈ ਕਰ ਰਹੇ ਹਨ। ਅਜੇ ਤੱਕ ਰਾਸ਼ਟਰਪਤੀ ਜਾਂ ਵਿਦੇਸ਼ ਮੰਤਰੀ ਪੋਪੀਓ ਵਲੋਂ ਕਿਸੇ ਵੀ ਦਾਅਵੇ ਦਾ ਕੋਈ ਸਬੂਤ ਨਹੀਂ ਹੈ।