ਨਵੀਂ ਦਿੱਲੀ : ਉਤਰਾਖੰਡ ਦੇ ਭਾਜਪਾ ਵਿਧਾਇਕ ਸੁਰੇਂਦਰ ਸਿੰਘ ਜੀਨਾ ਦਿੱਲੀ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 50 ਸਾਲਾਂ ਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਹਸਪਤਾਲ 'ਚ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਦਿੱਲੀ 'ਚ ਫਿਰ ਕੋਰੋਨਾ ਨਾਲ ਬੇਕਾਬੂ ਹੋਏ ਹਾਲਾਤ
ਉਹ ਉਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਸਲਟ ਹਲਕੇ ਤੋਂ ਵਿਧਾਇਕ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਦਾ ਵੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ।