Friday, November 22, 2024
 

ਪੰਜਾਬ

''ਭਗਵੰਤ ਮਾਨ'' ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਨੋਟਿਸ ਜਾਰੀ

April 27, 2019 10:44 AM

ਸੰਗਰੂਰ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਲਈ ਇਕ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਇਕ ਸ਼ਖਸ ਨੇ ਚੋਣ ਕਮਿਸ਼ਨ ਨੂੰ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ ਕਿ ਭਗਵੰਤ ਮਾਨ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ। ਸ਼ਿਕਾਇਤ ਕਰਤਾ ਨੇ ਭਗਵੰਤ ਮਾਨ 'ਤੇ ਕਾਨੂੰਨੀ ਕਾਰਵਾਈ ਕਰਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਾ ਲੜਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸੰਗਰੂਰ ਦੇ ਏ. ਡੀ. ਸੀ. ਵਲੋਂ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਤਲਬ ਕਰਨ ਲਈ ਕਿਹਾ ਗਿਆ ਹੈ। ਸ਼ਿਕਾਇਤ ਕਰਤਾ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਨੇ ਜਾਣ-ਬੁੱਝ ਕੇ ਰਜਿਸਟਰ 'ਚ ਆਪਣੇ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਮਾਨ ਨੇ ਆਪਣੇ ਚੋਣ ਖਰਚੇ ਖਾਤੇ 'ਚ ਕੋਈ ਪੈਸਾ ਜਮ੍ਹਾਂ ਨਹੀਂ ਕੀਤਾ, ਜੋ ਕਿ ਸਪੱਸ਼ਟ ਤੌਰ 'ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ, ਇਸ ਲਈ ਉਨ੍ਹਾਂ ਵਲੋਂ ਭਗਵੰਤ ਮਾਨ ਨੂੰ ਚੋਣ ਲੜਾਉਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਭਗਵੰਤ ਮਾਨ ਵਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ 'ਆਪ' ਦੀ ਪੰਜਾਬ ਲੀਡਰਸ਼ਿਪ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe