Friday, November 22, 2024
 

ਚੰਡੀਗੜ੍ਹ / ਮੋਹਾਲੀ

ਬਲਬੀਰ ਸਿੱਧੂ ਨੇ ਸਿਹਤ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

November 12, 2020 11:17 PM

ਚੰਡੀਗੜ੍ਹ : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਦਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਘਰ ਘਰ ਰੁਜ਼ਗਾਰ' ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਅੱਜ 35 ਮੈਡੀਕਲ ਅਫ਼ਸਰ (ਡੈਂਟਲ) ਭਰਤੀ ਕੀਤੇ ਗਏ ਹਨ। ਉਹ ਅਪਣੀਆਂ ਸੇਵਾਵਾਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਦੇਣਗੇ।

ਇਹ ਵੀ ਪੜ੍ਹੋ : ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ

ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲ ਹੀ ਵਿਚ, 107 ਮਾਹਰ ਡਾਕਟਰਾਂ ਅਤੇ 375 ਮੈਡੀਕਲ ਅਫ਼ਸਰ (ਜਨਰਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਨ੍ਹਾਂ ਡਾਕਟਰਾਂ ਵਿਚ 19 ਈ.ਐਨ.ਟੀ., 32 ਪੈਥੋਲੋਜੀ, 7 ਮੈਡੀਸਨ, 18 ਅੱਖਾਂ ਦੇ ਮਾਹਰ, 4 ਮਨੋਰੋਗ ਮਾਹਰ, 11 ਚਮੜੀ ਅਤੇ 16 ਹੱਡਿਆਂ ਦੇ ਮਾਹਰਾਂ ਦੇ ਨਾਲ ਨਾਲ 375 ਮੈਡੀਕਲ ਅਫ਼ਸਰ (ਜਨਰਲ) ਭਰਤੀ ਕੀਤੇ ਗਏ ਹਨ। 
ਇਸ ਤੋਂ ਇਲਾਵਾ, ਸਿਹਤ ਵਿਭਾਗ ਪੰਜਾਬ ਅਧੀਨ 2017 ਤੋਂ 2019 ਤਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3940 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

 

Have something to say? Post your comment

Subscribe