Friday, November 22, 2024
 

ਪੰਜਾਬ

ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

November 14, 2020 09:21 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ 'ਚ ਇਹ ਤਿਉਹਾਰ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਆਪਣੇ ਘਰਾਂ ਨੂੰ ਰੌਸ਼ਨੀ ਨਾਲ ਸਜਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖ ਕੇ ਮਨਾਉਣ ਦਾ ਸੱਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਨੇ ਦੀਵਾਲੀ ਵਾਲੇ ਦਿਨ ਦੋ ਘੰਟੇ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਪੂਰੀ ਤਰ੍ਹਾਂ ਸੰਜਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ ਕਿਉਂਕਿ ਇਸ ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe