ਅੰਮ੍ਰਿਤਸਰ : ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ‘ਚ ਥਾਣਾ ਲੋਪੋਕੇ ਖੇਤਰ ‘ਚ ਸਕੂਲ ਦੇ ਚੌਂਕੀਦਾਰ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਲੋਪੋਕੇ ਦੇ ਸਰਕਾਰੀ ਸਕੂਲ ‘ਚ ਤੈਨਾਇਤ ਚੌਂਕੀਦਾਰ ਦਾ ਆਪਣੀ ਪਤਨੀ ਨਾਲ ਮਾਮੂਲੀ ਬਹਿਸ ਹੋ ਗਈ।
ਇਹ ਵੀ ਪੜ੍ਹੋ : ਫਰਨੀਚਰ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਗੁੱਸੇ ਵਿੱਚ ਆਏ ਚੌਂਕੀਦਾਰ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਲੋਪਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਉਸਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਸ ਨੂੰ ਜਲਦ ਹੀ ਗਿ੍ਰਫਤਾਰ ਕਰ ਲਵੇਗੀ।