Saturday, January 18, 2025
 

ਸਿੱਖ ਇਤਿਹਾਸ

ਦੀਵਾਲੀ ਮਨਾਉਣ ਵਾਲਿਓ ਅੱਜ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ਹੈ

November 14, 2020 04:49 PM

ਅੰਮ੍ਰਿਤਸਰ : ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਵਸ 13 ਨਵੰਬਰ 1757 ਹੈ। ਯਾਨੀ ਕਿ ਅੱਜ ਤੋ ਇਕ ਦਿਨ ਪਹਿਲਾਂ। ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਬਾਅਦ ਦੁਪਹਿਰ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਵੱਲੋਂ ਪਾਏ ਪੂਰਨੇ ਸਾਡੇ ਜੀਵਨ ਦਾ ਆਧਾਰ ਹਨ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ।

Baba Deep Singh Je (26 January 1682 – 13 November 1757) is revered among Sikhs as one of the most hallowed martyrs in Sikhism and as a highly religious person. He is remembered for his sacrifice and devotion to the teachings of the Sikh Gurus. Baba Deep Singh was the first head of Misl Shaheedan Tarna Dal – an order of the Khalsa military established by Nawab Kapur Singh, the then head of Sharomani Panth Akali Buddha Dal. The Damdami Taksal also state that he was the first head of their order.[2]

 

Have something to say? Post your comment

 
 
 
 
 
Subscribe