ਹੁਸ਼ਿਆਰਪੁਰ: ਉੱਪ ਮੰਡਲ ਮੁਕੇਰੀਆਂ ਦੇ ਪਿੰਡ ਉਮਰਪੁਰ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਦੀਵਾਲੀ ਵਾਲੇ ਦਿਨ ਖਬਰ ਮਿਲਦੇ ਹੀ ਪਰਿਵਾਰ ਸਮੇਤ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ : ਦੁੱਧ ਵਾਲੇ ਟੈਂਕਰ ‘ਚੋਂ 110 ਪੇਟੀਆਂ ਨਜ਼ਾਇਜ਼ ਸ਼ਰਾਬ ਬਰਾਮਦ
ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਅਜੀਤ ਸਿੰਘ (31) ਸਤ ਸਾਲ ਤੋਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਹੋਇਆ ਸੀ ਅਤੇ ਉਹ ਮਾਰਚ ਮਹੀਨੇ ਲਾਕਡਾਊਨ ਤੋਂ ਪਹਿਲਾਂ ਘਰ ਛੁੱਟੀ ਆਇਆ ਹੋਇਆ ਸੀ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਚਲਾਈਆਂ ਗੋਲ਼ੀਆਂ
ਅਜੇ ਉਸ ਨੂੰ ਘਰੋਂ ਛੁੱਟੀ ਕੱਟ ਕੇ ਇਟਲੀ ਵਾਪਿਸ ਗਏ ਨੂੰ ਦੋ ਮਹੀਨੇ ਹੀ ਹੋਏ ਸਨ ਕਿ ਉੱਥੇ ਉਸਨੂੰ ਬੀਤੇ ਦਿਨੀਂ ਅਚਾਨਕ ਹਾਰਟ ਅਟੈਕ ਹੋ ਗਿਆ ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ 6 ਸਾਲ ਦਾ ਲੜਕਾ, 4 ਸਾਲ ਦੀ ਲੜਕੀ , ਵਿਧਵਾ ਪਤਨੀ ਅਤੇ ਮਾਤਾ ਪਿਤਾ ਛੱਡ ਗਿਆ।ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।