ਮੋਹਾਲੀ :ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਵਿੱਚ ਕੋਵਿਡ-19 ਦੇ ਅੱਜ 83 ਪਾਜ਼ਟਿਵ ਮਰੀਜ਼ ਸਿਹਤਯਾਬ ਹੋਏ ਅਤੇ 88 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਅੱਜ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 10 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 57 ਕੇਸ ਸ਼ਾਮਲ ਹਨ। ਜ਼ਿਲ੍ਹੇ ਚ ਅੱਜ ਤੱਕ ਪਾਜੇਟਿਵ ਕੇਸ ਕੁਲ 13574 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 12320 ਮਰੀਜ਼ ਠੀਕ ਹੋ ਗਏ ਹਨ, 1000 ਐਕਟਿਵ ਕੇਸ ਹਨ ਅਤੇ 254 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।