Thursday, November 21, 2024
 

ਸਿੱਖ ਇਤਿਹਾਸ

ਬੰਦੀ ਛੋੜ ਦਿਵਸ ਨੂੰ ਸਮਰਪਿਤ  ਸਮੂਹ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

November 15, 2020 05:37 PM

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ।ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁਲਹਾਰਾਂ ਨਾਲ ਸਿੰਗਾਰਿਆਂ ਗਿਆ ਸੀ।ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਸਮੇਤ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ 'ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਬਾਰਸ਼ ਕਾਰਨ ਮਹੱਲੇ ਦੀ ਆਰੰਭਤਾ ਮਿਥੇ ਸਮੇਂ ਤੋਂ ਕਾਫੀ ਦੇਰ ਨਾਲ ਹੋਈ।ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ  ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ• ਰਾਹੀਂ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਭਾਰੀ ਮੀਂਹ ਹੋਣ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ  ਗਰਾਂਉਡ ਵਿੱਚ ਸ਼ਾਮਲ ਹੋਏ। ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ  ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੰਖੀਵਿੰਡ , ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਸੁਖਜੀਤ ਸਿੰਘ ਕਨ•ਇਆ, ਭਾਈ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ• ਪਟਿਆਲਾ ਆਦਿ ਹਾਜ਼ਰ ਸਨ।    

 

Have something to say? Post your comment

 
 
 
 
 
Subscribe