Saturday, November 23, 2024
 

ਸੰਸਾਰ

ਸ਼੍ਰੀਲੰਕਾ 'ਚ ਹੋਰ ਧਮਾਕੇ ਹੋਣ ਦਾ ਖਦਸ਼ਾ,US ਨੇ ਦਿੱਤੀ ਇਹ ਸਲਾਹ

April 28, 2019 04:53 PM

ਕੋਲੰਬੋ, (ਏਜੰਸੀ) : ਸ਼੍ਰੀਲੰਕਾ 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਉੱਥੇ ਜਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਦੀ ਸਲਾਹ ਦਿੱਤੀ ਹੈ। ਉਸ ਨੇ ਪਹਿਲਾਂ ਵੀ ਇਹ ਚਿਤਾਵਨੀ ਜਾਰੀ ਕੀਤੀ ਸੀ ਪਰ ਸ਼੍ਰੀਲੰਕਾ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਕ ਵਾਰ ਫਿਰ ਅਮਰੀਕਾ ਦੇ ਵਿਦੇਸ਼ ਮੰਤਰਾਲਾ ਨੇ ਆਪਣੇ ਲੋਕਾਂ ਲਈ ਇਹ ਸਲਾਹ ਜਾਰੀ ਕੀਤੀ ਹੈ। ਉਸ ਨੂੰ ਖਦਸ਼ਾ ਹੈ ਕਿ ਸ਼੍ਰੀਲੰਕਾ 'ਚ ਅਜਿਹੀਆਂ ਹੋਰ ਘਟਨਾਵਾਂ ਹੋ ਸਕਦੀਆਂ ਹਨ। ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ''ਅੱਤਵਾਦੀ ਬਿਨਾਂ ਕਿਸੇ ਚਿਤਾਵਨੀ ਦੇ ਹਮਲਾ ਕਰ ਸਕਦੇ ਹਨ।

ਅੱਤਵਾਦੀ ਸੈਲਾਨੀ ਸਥਾਨਾਂ, ਆਵਾਜਾਈ ਟਿਕਾਣਿਆਂ, ਬਾਜ਼ਾਰਾਂ, ਸ਼ਾਪਿੰਗ ਮਾਲ, ਸਰਕਾਰੀ ਸੰਸਥਾਵਾਂ, ਹੋਟਲਾਂ, ਕਲੱਬਾਂ, ਰੈਸਟੋਰੈਂਟਾਂ, ਪ੍ਰਾਰਥਨਾ ਸਭਾਵਾਂ, ਪਾਰਕਾਂ, ਖੇਡ ਅਤੇ ਭਾਈਚਾਰਕ ਪ੍ਰੋਗਰਾਮਾਂ, ਸਿੱਖਿਅਕ ਸੰਸਥਾਵਾਂ, ਹਵਾਈ ਅੱਡਿਆਂ, ਹਸਪਤਾਲਾਂ ਅਤੇ ਹੋਰ ਜਨਤਕ ਸਥਾਨਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਸਬੰਧੀ ਅਮਰੀਕਾ ਨੇ ਪਹਿਲਾਂ ਵੀ ਆਪਣੇ ਨਾਗਰਿਕਾਂ ਨੂੰ ਅਲਰਟ ਕੀਤਾ ਸੀ ਪਰ ਹੁਣ ਉਨ੍ਹਾਂ ਨੇ ਅਲਰਟ ਦਾ ਲੈਵਲ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੀਲੰਕਾ 'ਚ ਹਾਲ ਹੀ 'ਚ ਈਸਟਰ ਸੰਡੇ ਨੂੰ ਲੜੀਵਾਰ ਕਈ ਬੰਬ ਧਮਾਕੇ ਹੋਏ ਸਨ, ਜਿਸ 'ਚ 359 ਲੋਕ ਮਾਰੇ ਗਏ ਤੇ ਲਗਭਗ 500 ਲੋਕ ਜ਼ਖਮੀ ਹੋਏ ਸਨ। ਇਸ ਤੋਂ ਬਾਅਦ ਬੀਤੇ ਦਿਨ 3 ਹੋਰ ਬੰਬ ਧਮਾਕੇ ਹੋਏ। ਪੁਲਸ ਤੇ ਫੌਜ ਮਿਲ ਕੇ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe