ਚੰਡੀਗੜ੍ਹ : ਭਾਜਪਾ ਨੇ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਪੂਰੇ ਸੂਬੇ ਵਿਚ ਆਪਣੇ ਢਾਂਚੇ ਨੇ ਪੂਰਾ ਅਤੇ ਮਜਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਛੇਤੀ ਹੀ ਸੂਬੇ ਦੇ 10 ਜ਼ਿਲ੍ਹਿਆਂ ਵਿਚ ਆਪਣੇ ਦਫਤਰਾਂ ਦੇ ਉਦਘਾਟਨ ਕਰਣਗੇ। ਇਹ ਉਹ ਜ਼ਿਲ੍ਹੇ ਹਨ ਜਿੱਥੇ ਪਾਰਟੀ ਨੇ ਅਕਾਲੀ ਦਲ ਨਾਲ ਸਾਂਝ ਕਾਰਣ ਆਪਣੇ ਦਫਤਰ ਨਹੀਂ ਖੋਹਲੇ ਸਨ। ਭਾਜਪਾ ਸੂਬੇ ਵਿਚ ਅਕਾਲੀ ਦਲ ਨਾਲ ਗਠਜੋੜ ਹੋਣ ਕਾਰਣ 117 ਸੀਟਾਂ 'ਚੋ ਸਿਰਫ 23 ਸੀਟਾਂ 'ਤੇ ਹੀ ਚੋਣ ਲੜਦੀ ਆ ਰਹੀ ਸੀ।
ਇਹ ਵੀ ਪੜ੍ਹੋ : 5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ
ਦੂਜੇ ਪਾਸੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਊਨ੍ਹਾਂ ਦੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਇਕ ਬਿਆਨ ਵਿਚ ਊਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਭਾਜਪਾ ਵਰਕਰਾਂ ਨੂੰ ਲਾਮਬੰਦ ਕਰਕੇ ਸੂਬੇ ਦੇ 23 ਹਜ਼ਾਰ ਪੋਲਿੰਗ ਬੂਥਾਂ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਚੁੱਘ ਨੇ ਕਿਹਾ, ‘‘ਭਾਜਪਾ ਪ੍ਰਧਾਨ ਜੇ ਪੀ ਨੱਢਾ 19 ਨਵੰਬਰ ਨੂੰ ਪਾਰਟੀ ਦੇ 10 ਜ਼ਿਲ੍ਹਾ ਦਫ਼ਤਰਾਂ ਦਾ ਵਰਚੁਅਲੀ ਊਦਘਾਟਨ ਕਰਨਗੇ। ਇਸ ਮਗਰੋਂ ਊਹ ਆਊਂਦੀਆਂ ਚੋਣਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਅਤੇ ਪਾਰਟੀ ਵਰਕਰਾਂ ’ਚ ਜੋਸ਼ ਭਰਨ ਲਈ ਪੰਜਾਬ ’ਚ ਤਿੰਨ ਦਿਨਾਂ ਲਈ ਦੌਰਾ ਕਰਨਗੇ।’’ ਊਨ੍ਹਾਂ ਕਿਹਾ ਕਿ ਸੂਬੇ ਵਿਚ ਨਰਿੰਦਰ ਮੋਦੀ ਸਰਕਾਰ ਵੱਲੋ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਜਿੰਨ੍ਹਾ ਯੋਜਨਾਵਾਂ ਦਾ ਲਾਭ ਲੋਕ ਲੈ ਰਹੇ ਹਨ ਉਹ ਕੇੰਦਰ ਸਰਕਾਰ ਵੱਲੋ ਸ਼ੁਰੂ ਕੀਤੀਆਂ ਗਈਆਂ ਹਨ।