ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਚੱਲ ਰਹੇ ਮਾਣਹਾਨੀ ਕੇਸ 'ਚ ਜ਼ਿਲ੍ਹਾ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ ਅਤੇ ਇਸ ਕੇਸ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ।
ਇਹ ਵੀ ਪੜ੍ਹੋ : ਬੰਗਾ ਇਲਾਕੇ 'ਚ ਲਿਖੇ ਗਏ ਖ਼ਾਲਿਸਤਾਨ ਦੇ ਨਾਅਰੇ
ਅਦਾਲਤ ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ ਪਰ ਉਸ ਸਮੇਂ ਵੀ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਇਸ ਕੇਸ ਦਾ ਟ੍ਰਾਇਲ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੀਤਾਂਜਲੀ ਗੋਇਲ ਦੀ ਅਦਾਲਤ ਤੋਂ ਟਰਾਂਸਫਰ ਕਰਕੇ ਏ. ਸੀ. ਜੇ. ਐਮ. ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਅਦਾਲਤ 'ਚ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Covid-19 : ਹੁਣ ਵਿਆਹ ਸਮਾਰੋਹ 'ਚ ਸਿਰਫ਼ 50 ਮਹਿਮਾਨ
ਅਦਾਲਤ ਨੇ 3 ਨਵੰਬਰ ਨੂੰ ਬਾਦਲ ਦੀ ਸੈਕਟਰ-9 ਸਥਿਤ ਕੋਠੀ 'ਚ ਸੰਮਨ ਭੇਜਿਆ ਸੀ ਪਰ ਮੰਗਲਵਾਰ ਨੂੰ ਹੋਈ ਸੁਣਵਾਈ 'ਚ ਵੀ ਜਦੋਂ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਉਨ੍ਹਾਂ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।