Monday, November 25, 2024
 
BREAKING NEWS
ਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौत

ਚੰਡੀਗੜ੍ਹ / ਮੋਹਾਲੀ

ਅਡਾਨੀ 'ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ ਕੈਪਟਨ ਅਮਰਿੰਦਰ 'ਤੇ ਪ੍ਰਕਾਸ਼ ਸਿੰਘ ਬਾਦਲ :ਮਾਨ

November 18, 2020 08:33 PM

ਕਾਰਪੋਰੇਟ ਦੇ ਵਿਰੁੱਧ ਨਾ ਹੋਣ 'ਤੇ ਦਿੱਤੇ ਬਿਆਨ 'ਤੇ ਮਾਨ ਨੇ ਘੇਰਿਆ ਕੈਪਟਨ

ਚੰਡੀਗੜ੍ਹ  : ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ 'ਤੇ ਦਿੱਤੇ ਬਿਆਨ ਨੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਘੇਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਬੁੱਧਵਾਰ ਨੂੰ ਮਾਨ ਨੇ ਕੈਪਟਨ ਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਕਾਰਪੋਰੇਟ ਘਰਾਣਿਆਂ ਵਿਰੁੱਧ ਲੜੇ ਰਹੇ ਹਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਰਹੇ ਹਨ ਕਿ ਉਹ ਕਾਰਪੋਰੇਟਸ ਦੇ ਵਿਰੁੱਧ ਨਹੀਂ ਹਨ, ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। 
 
 
ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ ਵਿਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ। 
ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਆਪ ਇੱਕ ਧਨਾਢ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ, ਇਹ ਦੋਵੇਂ ਧਨਾਢ ਪਰਿਵਾਰ ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ। 
 
 
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕਿਸਾਨਾਂ ਦੇ ਸੰਘਰਸ਼ਾਂ ਦੇ ਚੱਲਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਰੀੜ• ਦੀ ਹੱਡੀ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿਚ ਡੱਟੇ ਹੋਏ ਹਨ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ ਵਿਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ।
 

Have something to say? Post your comment

Subscribe