Friday, November 22, 2024
 

ਹਰਿਆਣਾ

ਹਰਿਆਣਾ ਦੇ IAS ਅਤੇ 10 HCS ਅਧਿਕਾਰੀਆਂ ਦੇ ਤਬਾਦਲੇ

November 19, 2020 11:48 PM
ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|
ਪਲਵਲ ਦੀ ਜਿਲ੍ਹਾ ਨਗਰ ਕਮਿਸ਼ਨਰ ਮੋਨਿਕਾ ਗੁਪਤਾ ਨੂੰ ਪਲਵਲ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਪਲਵਲ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|
ਆਰਟੀਏ, ਪੰਚਕੂਲਾ ਦੇ ਸਕੱਤਰ ਮਹਾਵੀਰ ਸਿੰਘ ਨੂੰ ਕੁਰੂਕਸ਼ੇਤਰ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ|
ਭਿਵਾਨੀ ਦੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨਰਵਾਲ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਚਰਖੀ ਦਾਦਰੀ ਦੇ ਵਧੀਕ ਡਿਪਟੀ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|
ਮਹੇਂਦਰਗੜ੍ਹ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਵਿਸ਼ਰਾਮ ਕੁਮਾਰ ਮੀਣਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਕਨੀਨਾ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਦਾ ਕਾਰਜਭਾਰ ਸੌਂਪਿਆ ਗਿਆ ਹੈ|
ਕਰਨਾਲ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਆਯੂਸ਼ ਸਿੰਨਹਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਇੰਦਰੀ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਦਾ ਕਾਰਜਭਾਰ ਸੌਂਪਿਆ ਗਿਆ ਹੈ|
ਟ੍ਰਾਂਸਫਰ ਕੀਤੇ ਗਏ ਐਚਸੀਐਸ ਅਧਿਕਾਰੀਆਂ ਵਿਚ ਆਰਟੀਏ, ਕਰਨਾਲ ਦੀ ਸਕੱਤਰ ਅਤੇ ਆਯੂਸ਼ਮਾਨ ਭਾਰਤ ਹਰਿਆਣਾ ਸਿਹਤ ਸਰੰਖਣ ਅਥਾਰਿਟੀ, ਪੰਚਕੂਲਾ ਦੀ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਵੀਨਾ ਹੁਡਾ ਨੂੰ ਕਰਨਾਲ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਆਰਟੀਏ, ਕਰਨਾਲ ਦੇ ਸਕੱਤਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|
ਨੁੰਹ ਦੇ ਜਿਲ੍ਹਾ ਨਗਰ ਕਮਿਸ਼ਨਰ ਮੁਨੀਸ਼ ਨਾਗਪਾਲ ਨੂੰ ਨੁੰਹ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਨੁੰਹ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ|
ਆਰਟੀਏ, ਜੀਂਦ ਦੇ ਸਕੱਤਰ ਸਤਯੇਂਦਰ ਦੁਹਨ ਨੂੰ ਜੀਂਦ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਆਰਟੀਏ ਜੀਂਦ ਦੇ ਸਕੱਤਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ|
ਫਤਿਹਾਬਾਦ ਦੇ ਜਿਲ੍ਹਾ ਨਗਰ ਕਮਿਸ਼ਨਰ ਸਮਵਰਤਕ ਸਿੰਘ ਖੰਗਵਾਲ ਨੁੰ ਫਤਿਹਾਬਾਦ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ, ਉਨ੍ਹਾਂ ਨੂੰ ਫਤਿਹਾਬਾਦ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|
ਇੰਦਰੀ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਸੁਮਿਤ ਸਿਹਾਗ ਨੂੰ ਨਰਵਾਨਾ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|
ਕੁਰੂਕਸ਼ੇਤਰ ਦੇ ਸਿਟੀ ਮੈਜੀਸਟ੍ਰੇਟ ਅਤੇ ਮਿਲਕ ਪਲਾਂਟ ਕੁਰੂਕਸ਼ੇਤਰ ਦੇ ਮਹਾਪ੍ਰਬੰਧਕ ਪ੍ਰਤੀਪਾਲ ਸਿੰਘ ਮੋਠਸਰਾ ਨੁੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਲਾਡਵਾ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|
ਹਿਸਾਰ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਅਸ਼ਵੀਰ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਬਰਵਾਲਾ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|
ਨਿਯੁਕਤੀ ਦੀ ਉਡੀਕ ਕਰ ਰਹੇ ਵੀਰੇਂਦਰ ਸਿੰਘ ਢੂਲ ਨੁੰ ਬਿਲਾਸਪੁਰ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|
ਕਨੀਨਾ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਰਣਬੀਰ ਸਿੰਘ ਨੂੰ ਨਾਰਨੌਲ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|
ਬਰਵਾਲਾ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਰਾਜੇਸ਼ ਕੁਮਾਰ ਨੂੰ ਜੀਂਦ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ। 
 

Have something to say? Post your comment

 
 
 
 
 
Subscribe