ਚੰਡੀਗੜ੍ਹ : ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿਗਾਂ ਕਰਵਾਈਆਂ ਜਾਣਗੀਆਂ। ਇਹ ਆਦੇਸ਼ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਹਨ। ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ੍ਹਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ।
ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।