ਚੰਡੀਗੜ੍ਹ : ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਲਨ ਵਾਲੀ ਵੱਖ-ਵੱਖ ਪੈਂਸ਼ਨਾਂ ਵਿਚ ਜੇਕਰ ਕਿਸੇ ਵੀ ਤਰ੍ਹਾ ਦੀ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਜਲਦੀ ਹੀ ਨਿਪਟਾਨ ਕੀਤਾ ਜਾਵੇ| ਉਨ੍ਹਾਂ ਨੇ ਇਹ ਗਲ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨੂੰ ਸਮੀਖਿਆ ਮੀਟਿੰਗ ਦੌਰਾਨ ਕਹੀ| ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਨੂੰ ਜਨ-ਜਨ ਤਕ ਪਹੁੰਚਾਉਣ ਦਾ ਕੰਮ ਕਰਨ ਤਾਂ ਜੋ ਯੋਗ ਵਿਅਕਤੀ ਨੁੰ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ| ਯਾਦਵ ਨੇ ਕਿਹਾ ਕਿ ਸੂਬੇ ਦੇ 28 ਲੱਖ 86 ਹਜਾਰ ਲਾਭਪਾਤਰੀਆਂ ਨੂੰ ਵੱਖ-ਵੱਖ ਪੈਂਸ਼ਨ ਯੋਜਨਾਵਾਂ ਦੇ ਤਹਿਤ ਲਾਭ ਦਿੱਤਾ ਜਾ ਰਿਹਾ ਹੈ| ਇਸ ਤੋਂ ਇਲਾਵਾ, ਵਿਭਾਗ ਵੱਲੋਂ ਦਿਵਆਂਗਜਨਾਂ ਦੇ ਲਈ ਸਕੂਲ ਸਿਖਿਆ, ਨੇਤਰਹੀਨ ਦੇ ਲਈ ਸਿਖਲਾਈ ਦੇਣਾ, ਪੜਨ ਵਾਲੇ ਦਿਵਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਯੋਜਨਾ ਦੇ ਨਾਲ-ਨਾਲ ਵਿਭਾਗ ਸਮਾਜਿਕ ਸੰਸਥਾਵਾਂ ਦੇ ਨਾਲ ਮਿਲ ਕੇ ਨਸ਼ੇ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੁਕ ਕਰਨ ਦਾ ਕੰਮ ਵੀ ਕਰ ਰਿਹਾ ਹੈ|
ਰਾਜ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਪਰਿਵਾਰ ਪਹਿਚਾਣ ਪੱਤਰ ਨਹੀਂ ਬਣਵਾਏ ਉਹ ਜਲਦੀ ਹੀ ਬਣਵਾ ਲੈਣ ਤਾਂ ਜੋ ਉਨ੍ਹਾਂ ਨੂੰ ਵਿਭਾਗ ਦੀ ਯੋਜਨਾਵਾਂ ਦਾ ਸਮੂਚਾ ਲਾਭ ਮਿਲ ਸਕੇ| ਮੀਟਿੰਗ ਵਿਚ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੇ ਪ੍ਰਧਾਨ ਸਕੱਤਰ ਆਨੰਦ ਮੋਹਨ ਸ਼ਰਣ, ਨਿਦੇਸ਼ਕ ਅਜੈ ਸਿੰਘ ਤੋਮਰ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ|