Friday, November 22, 2024
 

ਚੰਡੀਗੜ੍ਹ / ਮੋਹਾਲੀ

ਗਊ ਸੇਵਾ ਕਮਿਸ਼ਨ ਵਲੋਂ ਕੀਤੇ ਜਾਣਗੇ ਗਊਸ਼ਲਾਵਾਂ ਦੇ ਅਚਨਚੇਤ ਦੌਰੇ

November 20, 2020 06:00 AM

ਕਿਸੇ ਵੀ ਪ੍ਰਕਾਰ ਦੀ ਕਮੀ ਮਿਲਣ 'ਤੇ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਹੋਵੇਗੀ ਕਾਰਵਾਈ : ਸਚਿਨ ਸ਼ਰਮਾ

 
ਚੰਡੀਗੜ੍ਹ : ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਸੂਬੇ ਦੀਆਂ ਗਊਸ਼ਲਾਵਾਂ ਦਾ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਜੇਕਰ ਗਊਸ਼ਾਲਾ ਪ੍ਰਬੰਧਕਾਂ ਵਲੋਂ ਗਊਆਂ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਕਿਸੇ ਵੀ ਪ੍ਰਕਾਰ ਦੀ ਕਮੀ ਪਾਈ ਗਈ ਤਾਂ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
 ਸ਼ਰਮਾਂ ਨੇ ਸੂਬੇ ਵਿਚ ਗਊ ਤਸਕਰੀ, ਗਊ ਹੱਤਿਆ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਝ ਲੋਕ ਅਜੇ ਵੀ ਵਪਾਰਕ ਹਿੱਤਾਂ ਲਈ ਗਊ ਤਸਕਰੀ ਅਤੇ ਗਊ ਹੱਤਿਆ ਵਰਗੇ ਘਿਨਾਊਣੇ ਕਾਰਜ ਕਰ ਰਹੇ ਹਨ ਜਿਹਨਾਂ ਨੂੰ ਨੱਥ ਪਾਉਣ ਲਈ ਪੰਜਾਬ ਰਾਜ ਗਊ ਕਮਿਸ਼ਨ ਇਹੋ ਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗਾ। ਸ਼ਰਮਾ ਨੇ ਕਿਹਾ ਕਿ ਉਹ ਇਸ ਸਬੰਧੀ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨਾਲ ਆਉਂਦੇ ਕੁਝ ਦਿਨਾਂ ਵਿਚ ਮੀਟਿੰਗ ਕਰਕੇ ਗਊਆਂ ਵਿਰੁੱਧ ਹੋ ਰਹੇ ਅਪਰਾਧਾਂ ਵਿਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਹਿਣਗੇ ਕਿਊਂਕਿ ਧੁੰਦ ਅਤੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਤਸਕਰ ਸਰਗਰਮ ਹੋ ਜਾਂਦੇ ਹਨ।
 

Have something to say? Post your comment

Subscribe